ਟਿੱਡੀਦਲ ਦੇ ਦਰਸ਼ਨ
7
ਯਹੋਵਾਹ ਨੇ ਮੈਨੂੰ ਇਉਂ ਵਿਖਾਇਆ। ਜਦੋਂ ਦੂਜੀ ਫ਼ਸਲ ਤਿਆਰ ਹੋ ਰਹੀ ਸੀ, ਉਸ ਵਕਤ ਉਸ ਨੇ ਇੱਕ ਟਿੱਡੀਦਲ ਬਣਾਇਆ ਅਤੇ ਉਹ ਹਾੜੀ ਸ਼ਾਹੀ ਵਾਢੀ ਦੇ ਮਗਰੋਂ ਸੀ। ਟਿੱਡੀਦਲ ਸਾਰੇ ਦੇਸ ਦਾ ਘਾਹ ਖਾ ਗਿਆ। ਉਸ ਉਪਰੰਤ ਮੈਂ ਕਿਹਾ, “ਯਹੋਵਾਹ, ਮੇਰੇ ਪ੍ਰਭੂ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਨੂੰ ਮੁਆਫ਼ ਕਰਦੇ! ਯਾਕੂਬ ਕਿਵੇਂ ਬਚੇਗਾ! ਉਹ ਅਜੇ ਬਹੁਤ ਛੋਟਾ ਹੈ!”
ਤੱਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, “ਅਜਿਹਾ ਨਹੀਂ ਹੋਵੇਗਾ।”
ਅੱਗ ਦੇ ਦਰਸ਼ਨ
ਯਹੋਵਾਹ, ਮੇਰੇ ਪ੍ਰਭੂ ਨੇ ਮੈਨੂੰ ਇਹ ਵਸਤਾਂ ਵਿਖਾਈਆਂ। ਮੈਂ ਯਹੋਵਾਹ ਪਰਮੇਸ਼ੁਰ ਨੂੰ ਅੱਗ ਦੁਆਰਾ ਨਿਆਂ ਲਈ ਪੁਕਾਰਦਿਆਂ ਵੇਖਿਆ ਅਤੇ ਉਸ ਅੱਗ ਨੇ ਵੱਡੀ ਡੂੰਘਾਈ ਨੂੰ ਵੀ ਤਬਾਹ ਕਰ ਦਿੱਤਾ। ਇਸਦੇ ਜ਼ਮੀਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ। ਪਰ ਮੈਂ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਸਭ ਰੋਕਦੇ! ਯਾਕੂਬ ਅਜੇ ਬਹੁਤ ਛੋਟਾ ਹੈ, ਉਹ ਇਉਂ ਬਚ ਨਹੀਂ ਪਾਵੇਗਾ।”
ਤੱਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, “ਇਉਂ ਵੀ ਨਹੀਂ ਹੋਵੇਗਾ।”
ਸਾਹਲ ਦੇ ਦਰਸ਼ਨ
ਯਹੋਵਾਹ ਨੇ ਮੈਨੂੰ ਇਹ ਦਰਸਾਇਆ: ਯੋਹਵਾਹ (ਲਾਟੂ) ਸਾਹਲ ਨੂੰ ਹੱਥ ਵਿੱਚ ਲੈ ਕੇ ਇੱਕ ਦੀਵਾਰ ਦੇ ਨਾਲ ਖੜਾ ਹੋ ਗਿਆ। ਕੰਧ ਸਾਹਲ ਦੀ ਸਹਾਇਤਾ ਨਾਲ ਉਸਾਰੀ ਗਈ ਸੀ। ਯਹੋਵਾਹ ਨੇ ਮੈਨੂੰ ਇਹ ਵਿਖਾਇਆ, “ਆਮੋਸ! ਤੂੰ ਕੀ ਵੇਖਦਾ ਹੈਂ?”
ਮੈਂ ਕਿਹਾ, “ਸਾਹਲ!” ਫ਼ਿਰ ਮੇਰੇ ਪ੍ਰਭੂ ਨੇ ਆਖਿਆ, “ਵੇਖ! ਮੈਂ ਆਪਣੇ ਲੋਕਾਂ, ਇਸਰਾਏਲੀਆਂ ਨੂੰ ਇੱਕ ਸਾਹਲ ਨਾਲ ਮਿਣ ਰਿਹਾ ਹਾਂ। ਮੈਂ ਫ਼ੇਰ ਕਦੀ ਵੀ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ। ਇਸਹਾਕ ਦੇ ਉੱਚੇ ਥਾਂ ਵੀਰਾਨ ਕੀਤੇ ਜਾਣਗੇ। ਇਸਰਾਏਲ ਦੇ ਪਵਿੱਤਰ ਅਸਬਾਨ ਕੂੜੇ ਦੇ ਢੇਰ ’ਚ ਬਦਲ ਦਿੱਤੇ ਜਾਣਗੇ। ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਹਮਲਾ ਕਰਾਂਗਾ ਅਤੇ ਉਸ ਦੇ ਘਰਾਣੇ ਨੂੰ ਤਲਵਾਰਾਂ ਨਾਲ ਵੱਢ ਸੁੱਟਾਂਗਾ।”
ਅਮਸਯਾਹ ਵੱਲੋਂ ਆਮੋਸ ਨੂੰ ਰੋਕਣ ਦੀ ਕੋਸ਼ਿਸ਼
10 ਤੱਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ। 11 ਆਮੋਸ ਕਹਿੰਦਾ ਹੈ, ‘ਯਰਾਬੁਆਮ ਤਲਵਾਰ ਨਾਲ ਵੱਢਿਆ ਜਾਵੇਗਾ ਅਤੇ ਇਸਰਾਏਲ ਦੀ ਪਰਜਾ ਆਪਣੇ ਦੇਸ ਵਿੱਚੋਂ ਅਸੀਰ ਕਰਕੇ ਬਾਹਰ ਜਾਵੇਗੀ।’”
12 ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓਥੇ ਆਪਣੀ ਪ੍ਰਚਾਰ ਕਰ। 13 ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਬਾਨ ਅਤੇ ਇਸਰਾਏਲ ਦਾ ਮੰਦਰ ਹੈ।”
14 ਤੱਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ। 15 ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ‘ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।’ 16 ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ‘ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।’ 17 ਪਰ ਯਹੋਵਾਹ ਆਖਦਾ ਹੈ: ‘ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।’”