ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ
18
ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ। ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ।
ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸ ਦੇ ਪੁਰੱਖੇ ਦਾਊਦ ਨੇ ਕੀਤਾ ਸੀ ਅਤੇ ਉਸ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।
ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।
ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ। ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸ ਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸ ਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ। ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਹ ਰਿਹਾ ਕਿਉਂ ਕਿ ਯਹੋਵਾਹ ਉਸ ਦੇ ਨਾਲ ਸੀ।
ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸ ਨੇ ਪਾਤਸ਼ਾਹ ਨਾਲੋਂ ਤੋੜ ਲਈ। ਉਸ ਨੇ ਫ਼ਲਿਸਤੀਆਂ ਨੂੰ ਅੱਜ਼ਾਹ੍ਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗਢ਼ ਵਾਲੇ ਸ਼ਹਿਰ ਤੀਕ ਹਰਾਇਆ।
ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ
ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੱਬੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ। 10 ਕਿਲਾ੍ਹਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜ੍ਹਾਈ ਕਰ ਦਿੱਤਾ ਅਤੇ ਇਸ ਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ। 11 ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ। 12 ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸ ਦੇ ਇਕਰਾਰਨਾਮੇ ਦਾ ਉਲੰਘਣ ਕੀਤਾ।
ਅੱਸ਼ੂਰ ਯਹੂਦਾਹ ਨੂੰ ਲੈਣ ਲਈ ਤਿਆਰ
13 ਹਿਜ਼ਕੀਯਾਹ ਦੇ 14ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਅੱਸ਼ੂਰ ਉੱਪਰ ਹਮਲਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਨੂੰ ਜਿੱਤ ਲਿਆ। 14 ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।”
ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ। 15 ਤਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ। 16 ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢੱਕੱ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।
ਅੱਸ਼ੂਰ ਦੇ ਪਾਤਸ਼ਾਹ ਦਾ ਯਰੂਸ਼ਲਮ ਵਿੱਚ ਆਦਮੀਆਂ ਨੂੰ ਭੇਜਣਾ
17 ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਁਕੀ ਕੋਲ ਖੜੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ। 18 ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸੱਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁਂਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ।
19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ:
‘ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ? 20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, “ਯੁੱਧ ਲਈ ਮੇਰੇ ਕੋਲ ਬੁੱਧ ਅਤੇ ਬਲ ਹੈ ਤੇਰੀ ਮਦਦ ਕਰਨ ਲਈ।” ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ? 21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁਭ੍ਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ। 22 ਭਾਵੇਂ ਤੂੰ ਇਹ ਕਹੇਁ ਕਿ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।” ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, “ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।”
23 ‘ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ 2,000 ਘੋੜੇ ਦਿੰਦਾ ਹਾਂ ਜੇ ਤੂੰ ਉਨ੍ਹਾਂ ਉੱਪਰ ਆਪਣੇ ਵੱਲੋਂ ਸਵਾਰੀ ਬਿਠਾ ਸੱਕੇਁ। 24 ਤੂੰ ਮੇਰੇ ਸੁਆਮੀ ਦੇ ਤੁਛ੍ਛ ਤੋਂ ਤੁਛ੍ਛ ਸੇਵਕ ਨੂੰ ਵੀ ਨਹੀਂ ਹਰਾ ਸੱਕਦਾ। ਤੂੰ ਮਿਸਰ ਉੱਪਰ ਨਿਰਭਰ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ।
25 ‘ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, “ਇਸ ਦੇਸ਼ ਉੱਪਰ ਹਮਲਾ ਕਰਕੇ ਇਸ ਨੂੰ ਤਬਾਹ ਕਰ ਦੇ।”’”
26 ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, “ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।”
27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਮਹਾਰਾਜ ਨੇ ਮੈਨੂੰ ਤੇਰੇ ਅਤੇ ਤੇਰੇ ਪਾਤਸ਼ਾਹ ਨੂੰ ਸਿਰਫ਼ ਸੁਨਾਉਣ ਲਈ ਨਹੀਂ ਭੇਜਿਆ ਸਗੋਂ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਮੁਖਾਤਿਬ ਹੋਣਾ ਚਾਹੁੰਦਾ ਹਾਂ ਜੋ ਕੰਧ ਉੱਤੇ ਬੈਠੇ ਹਨ। ਉਹ ਵੀ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਵਗੇ ਅਤੇ ਮੂਤ ਪੀਵਗੇ।”
28 ਤਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ,
ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ! 29 ਪਾਤਸ਼ਾਹ ਦਾ ਕਹਿਣਾ ਹੈ, ‘ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸੱਕਦਾ।’ 30 ਨਾਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ “ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅੱਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ!”
31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ। ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ: ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹਂਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ। 32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੋਇਁ, ਜੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤਦ ਤੀਕ ਤੁਸੀਂ ਇਵੇਂ ਕਰ ਸੱਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਁਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ।
ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” 33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹਁੀ! 34 ਕਿੱਬੇ ਨੇ ਉਹ ਹਮਾਬ ਅਤੇ ਅਰਪਾਦ ਦੇ ਦੇਵਤੇ? ਕਿੱਥੋ ਹਨ ਉਹ ਸਫ਼ਰਵਇਮ, ਹੇਨਾ ਅਤੇ ਇਵ੍ਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸੱਕੇ? ਨਹਁੀ! 35 ਕੀ ਹੋਰਨਾਂ ਦੇਸਾਂ ਵਿੱਚਲੇ ਦੇਵਤੇ ਆਪਣੀਆਂ ਥਾਵਾਂ ਮੇਰੇ ਹੱਥੋਂ ਬਚਾਅ ਸੱਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸੱਕੇਗਾ? ਨਹੀਂ!
36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਅੱਖਰ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”
37 ਤਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸੱਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁਂਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।