ਇਕਰਾਰ ਜ਼ਰੂਰੀ ਹਨ
27
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।) ਔਰਤ ਦੀ ਕੀਮਤ ਜਿਹੜੀ 20 ਤੋਂ 60 ਸਾਲ ਦੀ ਹੈ ਤੀਹ ਸ਼ੈਕਲ ਹੈ। ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈ ਕੇ 5 ਸਾਲ ਦੇ ਮੁੰਡੇ ਦੀ ਕੀਮਤ 5 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈ ਕੇ 5 ਸਾਲਾਂ ਦੀ ਕੁੜੀ ਦੀ ਕੀਮਤ 3 ਸ਼ੈਕਲ ਹੈ। ਉਸ ਆਦਮੀ ਦੀ ਕੀਮਤ ਜਿਹੜਾ 60 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਹੈ, 15 ਸ਼ੈਕਲ ਹੈ। ਔਰਤ ਦੀ ਕੀਮਤ 10 ਸ਼ੈਕਲ ਹੈ।
“ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸੱਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈ ਕੇ ਆਵੇ ਜਿਸ ਨੂੰ ਉਸ ਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਆਂ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ।
ਯਹੋਵਾਹ ਲਈ ਸੁਗਾਤਾਂ
“ਜੇ ਕੋਈ ਵਿਅਕਤੀ ਇੱਕ ਜਾਨਵਰ ਨੂੰ ਯਹੋਵਾਹ ਨੂੰ ਦੇਣ ਦਾ ਇਕਰਾਰ ਕਰਦਾ ਹੈ, ਕੋਈ ਵੀ ਜਾਨਵਰ ਜੋ ਉਹ ਵਿਅਕਤੀ ਦੇਵੇਗਾ ਪਵਿੱਤਰ ਹੋ ਜਾਵੇਗਾ। 10 ਉਸ ਨੂੰ ਕੋਈ ਹੋਰ ਜਾਨਵਰ ਚੜ੍ਹਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਸ ਨੂੰ ਕਿਸੇ ਬੁਰੇ ਜਾਨਵਰ ਨੂੰ ਚੰਗੇ ਜਾਨਵਰ ਨਾਲ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜੇ ਉਹ ਜਾਨਵਰਾਂ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦੋਵੇਂ ਜਾਨਵਰ ਪਵਿੱਤਰ ਹੋ ਜਾਣਗੇ।
11 “ਕੁਝ ਜਾਨਵਰਾਂ ਨੂੰ ਯਹੋਵਾਹ ਨੂੰ ਬਲੀ ਵਜੋਂ ਨਹੀਂ ਚੜ੍ਹਾਇਆ ਜਾ ਸੱਕਦਾ। ਜੇ ਕੋਈ ਬੰਦਾ ਅਜਿਹੇ ਪਲੀਤ ਜਾਨਵਰ ਨੂੰ ਯਹੋਵਾਹ ਨੂੰ ਦਿੰਦਾ ਹੈ, ਉਸ ਜਾਨਵਰ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ। 12 ਜਾਜਕ ਉਸ ਜਾਨਵਰ ਦੀ ਕੀਮਤ ਨਿਰਧਾਰਿਤ ਕਰੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਚੰਗਾ ਹੈ ਜਾਂ ਬੁਰਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਇਹ ਉਸ ਜਾਨਵਰ ਦੀ ਕੀਮਤ ਹੋਵੇਗੀ, 13 ਜੇ ਉਹ ਬੰਦਾ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ ਤਾਂ ਕੀਮਤ ਦਾ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ।
ਮਕਾਨ ਦੀ ਕੀਮਤ
14 “ਹੁਣ ਜੇ ਕੋਈ ਬੰਦਾ ਆਪਣੇ ਮਕਾਨ ਨੂੰ ਪਵਿੱਤਰ ਜਾਣ ਕੇ ਯਹੋਵਾਹ ਲਈ ਸਮਰਪਿਤ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮਕਾਨ ਚੰਗਾ ਹੈ ਜਾਂ ਮਾੜਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਤਾਂ ਇਹ ਮਕਾਨ ਦੀ ਕੀਮਤ ਹੋਵੇਗੀ। 15 ਪਰ ਜੇ ਕੋਈ ਬੰਦਾ ਜਿਹੜਾ ਮਕਾਨ ਦਿੰਦਾ ਹੈ ਇਸ ਨੂੰ ਵਾਪਸ ਚਾਹੁੰਦਾ ਹੈ, ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਫ਼ੇਰ ਉਹ ਮਕਾਨ ਉਸ ਬੰਦੇ ਦਾ ਹੋਵੇਗਾ।
ਜੈਦਾਦ ਕੀ ਕੀਮਤ
16 “ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸ ਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ 50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ। 17 ਜੇ ਉਹ ਬੰਦਾ ਆਪਣਾ ਖੇਤ ਪਰਮੇਸ਼ੁਰ ਨੂੰ ਜੁਬਲੀ ਵਰ੍ਹੇ ਵਿੱਚ ਦਾਨ ਕਰ ਦਿੰਦਾ ਹੈ, ਇਸਦੀ ਕੀਮਤ ਉਹੀ ਹੋਵੇਗੀ ਜੋ ਜਾਜਕ ਨਿਰਧਾਰਿਤ ਕਰੇਗਾ। 18 ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸ ਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। 19 ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ। 20 ਜੇ ਉਹ ਖੇਤ ਨੂੰ ਵਾਪਸ ਨਹੀਂ ਖਰੀਦਦਾ ਪਰ ਇਸ ਨੂੰ ਕਿਸੇ ਹੋਰ ਆਦਮੀ ਨੂੰ ਵੇਚ ਦਿੰਦਾ ਹੈ, ਤਾਂ ਇਸਦਾ ਅਸਲੀ ਮਾਲਕ ਇਸ ਨੂੰ ਵਾਪਸ ਨਹੀਂ ਖਰੀਦ ਸੱਕਦਾ। 21 ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ।
22 “ਜੇ ਕੋਈ ਬੰਦਾ ਯਹੋਵਾਹ ਨੂੰ ਕੋਈ ਅਜਿਹਾ ਖੇਤ ਸਮਰਪਿਤ ਕਰਦਾ ਹੈ ਜਿਹੜਾ ਉਸ ਨੇ ਖਰੀਦਿਆ ਸੀ, ਅਤੇ ਇਹ ਉਸਦੀ ਪਰਿਵਾਰਿਕ ਜਾਇਦਾਦ ਦਾ ਹਿੱਸਾ ਨਹੀਂ ਸੀ, 23 ਤਾਂ ਜਾਜਕ ਨੂੰ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਅਤੇ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਫ਼ੇਰ ਉਸ ਵਿਅਕਤੀ ਨੂੰ ਪੈਸਿਆਂ ਦੀ ਉਹ ਰਕਮ ਉਸ ਦਿਨ ਦੇਣੀ ਚਾਹੀਦੀ ਹੈ। ਉਹ ਪੈਸੇ ਯਹੋਵਾਹ ਲਈ ਪਵਿੱਤਰ ਹੋਣਗੇ। 24 ਜੁਬਲੀ ਵਰ੍ਹੇ ਉੱਤੇ ਜ਼ਮੀਨ ਮੁੱਢਲੇ ਮਾਲਕ ਕੋਲ ਚਲੀ ਜਾਵੇਗੀ। ਇਹ ਉਸ ਪਰਿਵਾਰ ਕੋਲ ਵਾਪਸ ਚਲੀ ਜਾਵੇਗੀ ਜਿਹੜਾ ਜ਼ਮੀਨ ਦਾ ਮਾਲਕ ਹੈ।
25 “ਤੁਹਾਨੂੰ ਕੀਮਤ ਅਦਾ ਕਰਨ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਨਾਪ ਅਨੁਸਾਰ ਇੱਕ ਸ਼ੈਕਲ ਦਾ ਵਜ਼ਨ ਵੀਹ ਗੇਰਾਹ ਹੈ।
ਜਾਨਵਰਾਂ ਦੀ ਕੀਮਤ
26 “ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸੱਕਦੇ ਹਨ। ਪਰ ਜੇ ਜਾਨਵਰ ਪਲੋਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸੱਕਦੇ। 27 ਲੋਕ ਪਲੀਤ ਜਾਨਵਰਾਂ ਦੇ ਪਲੋਠਿਆਂ ਨੂੰ ਯਹੋਵਾਹ ਨੂੰ ਭੇਟ ਕਰਨ। ਜੇ ਉਹ ਉਸ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਕੀਮਤ ਅਦਾ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਜੇ ਉਹ ਉਸ ਜਾਨਵਰ ਨੂੰ ਵਾਪਸ ਨਹੀਂ ਖਰੀਦਦਾ, ਜਾਜਕ ਉਸ ਜਾਨਵਰ ਨੂੰ ਉਸਦੀ ਨਿਰਧਾਇਰ ਕੀਮਤ ਤੇ ਵੇਚ ਸੱਕੇਗਾ।
ਖਾਸ ਸੁਗਾਤਾਂ
28 “ਇੱਕ ਖਾਸ ਕਿਸਮ ਦੀ ਸੁਗਾਤ ਹੈ ਜਿਹੜੀ ਲੋਕ ਪੂਰੀ ਤਰ੍ਹਾਂ ਯਹੋਵਾਹ ਨੂੰ ਦਿੰਦੇ ਹਨ। ਇਸ ਸੁਗਾਤ ਨੂੰ ਵਾਪਸ ਖਰੀਦਿਆ ਜਾਂ ਵੇਚਿਆ ਨਹੀਂ ਜਾ ਸੱਕਦਾ। ਇਸ ਤਰ੍ਹਾਂ ਦੀ ਸੁਗਾਤ ਯਹੋਵਾਹ ਦੀ ਹੈ। ਇਹ ਅੱਤ ਪਵਿੱਤਰ ਹੈ। ਇਸ ਤਰ੍ਹਾਂ ਦੀ ਸੁਗਾਤ ਵਿੱਚ ਲੋਕੀ,ਜਾਨਵਰ ਅਤੇ ਪਰਿਵਾਰਿਕ ਜੈਦਾਦ ਦੇ ਖੇਤ ਸ਼ਾਮਿਲ ਹਨ। 29 ਜੇ ਯਹੋਵਾਹ ਲਈ ਉਸ ਖਾਸ ਕਿਸਮ ਦੀ ਸੁਗਾਤ ਕੋਈ ਬੰਦਾ ਹੈ ਤਾਂ ਉਸ ਬੰਦੇ ਨੂੰ ਵਾਪਸ ਨਹੀਂ ਖਰੀਦਿਆ ਜਾ ਸੱਕਦਾ। ਉਸ ਬੰਦੇ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।
30 “ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ। 31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ।
32 “ਵੱਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ। 33 ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸ ਨੂੰ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਆਂ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸੱਕਦਾ।”
34 ਇਹ ਉਹ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਸੀਨਾ ਪਰਬਤ ਉੱਤੇ ਇਸਰਾਏਲ ਦੇ ਲੋਕਾਂ ਲਈ ਦਿੱਤੇ।