ਪਓਰ ਵਿਖੇ ਇਸਰਾਏਲ
25
ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ। 2-3 ਮੋਆਬੀ ਔਰਤਾਂ ਨੇ ਆਦਮੀਆ ਨੂੰ ਆਪਣੇ ਦੇਵਤਿਆ ਅੱਗੇ ਬਲੀਆਂ ਚੜ੍ਹਾਉਣ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸਰਾਏਲੀਆਂ ਨੇ ਉਨ੍ਹਾ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਬਲੀਆ ਦਾ ਭੋਜਨ ਖਾਧਾ। ਉਹ ਦੇਵਤੇ ਪਓਰ ਬਆਲ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਉਨ੍ਹਾਂ ਦੇ ਨਾਲ ਬਹੁਤ ਗੁੱਸੇ ਹੋ ਗਿਆ।
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਨ੍ਹਾਂ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ। ਫ਼ੇਰ ਉਨ੍ਹਾਂ ਨੂੰ ਧੁੱਪੇ ਯਹੋਵਾਹ ਦੇ ਸਾਹਮਣੇ ਫ਼ਾਂਸੀ ਦੇ ਦੇਵੀ ਤਾਂ ਜੋ ਹਰ ਕੋਈ ਵੇਖ ਸੱਕੇ। ਫ਼ੇਰ ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਆਪਣਾ ਗੁੱਸਾ ਨਹੀਂ ਦਰਸਾਵੇਗਾ।”
ਇਸ ਲਈ ਮੂਸਾ ਨੇ ਇਸਰਾਏਲ ਦੇ ਨਿਆਂਕਾਰਾ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪੋ-ਆਪਣੇ ਪਰਿਵਾਰ-ਸਮੂਹ ਵਿੱਚੋਂ ਅਜਿਹੇ ਬੰਦਿਆ ਦੀ ਤਲਾਸ਼ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਲੋਕਾਂ ਨੂੰ ਝੂਠੇ ਦੇਵਤੇ ਪਓਰ ਦੇ ਬਆਲ ਦੀ ਉਪਾਸਨਾ ਕਰਨ ਵਿੱਚ ਅਗਵਾਈ ਕੀਤੀ। ਫ਼ੇਰ ਤੁਹਾਨੂੰ ਉਨ੍ਹਾਂ ਸਮੂਹ ਆਦਮੀਆ ਨੂੰ ਮਾਰ ਦੇਣਾ ਚਾਹੀਦਾ ਹੈ।”
ਉਸ ਸਮੇਂ, ਮੂਸਾ ਅਤੇ ਇਸਰਾਏਲ ਦੇ ਸਮੂਹ ਬਜ਼ੁਰਗ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋਏ ਸਨ। ਇੱਕ ਇਸਰਾਏਲੀ ਆਦਮੀ ਕਿਸੇ ਮਿਦਯਾਨੀ ਔਰਤ ਨੂੰ ਆਪਣੇ ਭਰਾਵਾ ਲਈ ਘਰ ਲੈ ਆਇਆ। ਉਸ ਨੇ ਅਜਿਹਾ ਉਸ ਥਾਂ ਕੀਤਾ ਜਿੱਥੇ ਮੂਸਾ ਅਤੇ ਸਮੂਹ ਆਗੂ ਦੇਖ ਸੱਕਦੇ ਸਨ। ਮੂਸਾ ਅਤੇ ਸਾਰੇ ਆਗੂ ਬਹੁਤ ਉਦਾਸ ਹੋ ਗਏ। ਫ਼ੀਨਹਾਸ, ਅਲਆਜ਼ਾਰ ਦਾ ਪੁੱਤਰ ਅਤੇ ਜਾਜਕ ਹਾਰੂਨ ਦਾ ਪੋਤਰਾ ਸੀ। ਉਸ ਨੇ ਉਸ ਆਦਮੀ ਨੂੰ ਔਰਤ ਨੂੰ ਡੇਰੇ ਅੰਦਰ ਲਿਆਉਂਦਿਆ ਦੇਖ ਲਿਆ। ਇਸ ਲਈ ਉਹ ਲੋਕਾਂ ਵਿੱਚਕਾਰੋਂ ਉੱਠਿਆ ਅਤੇ ਆਪਣਾ ਬਰਛਾ ਲਿਆ। ਉਸ ਨੇ ਇਸਰਾਏਲੀ ਆਦਮੀ ਦਾ ਤੰਬੂ ਤੱਕ ਪਿੱਛਾ ਕੀਤਾ। ਫ਼ੇਰ ਉਸ ਨੇ ਬਰਛੇ ਨਾਲ ਇਸਰਾਏਲੀ ਆਦਮੀ ਅਤੇ ਮਿਦਯਾਨੀ ਔਰਤ ਨੂੰ ਉਸ ਦੇ ਤੰਬੂ ਅੰਦਰ ਮਾਰ ਦਿੱਤਾ। ਉਸ ਨੇ ਬਰਛਾ ਦੋਹਾਂ ਦੇ ਸਰੀਰਾਂ ਅੰਦਰ ਖੋਭ ਦਿੱਤਾ। ਉਸ ਸਮੇਂ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਹੋਈ ਸੀ। ਪਰ ਜਦੋਂ ਫ਼ੀਨਹਾਸ ਏ ਇਨ੍ਹਾਂ ਦੋਹਾਂ ਨੂੰ ਮਾਰ ਦਿੱਤਾ, ਬਿਮਾਰੀ ਖਤਮ ਹੋ ਗਈ। ਕੁੱਲ 24,000 ਬੰਦੇ ਇਸ ਮਹਾਮਾਰੀ ਨਾਲ ਮਾਰੇ ਗਏ ਸਨ।
10 ਯਹੋਵਾਹ ਨੇ ਮੂਸਾ ਨੂੰ ਆਖਿਆ, 11 “ਮੇਰੇ ਮਨ ਵਿੱਚ ਆਪਣੇ ਲੋਕਾਂ ਲਈ ਬਹੁਤ ਪਿਆਰ ਹੈ-ਮੈਂ ਚਾਹੁੰਦਾ ਹਾਂ ਕਿ ਉਹ ਸਿਰਫ਼ ਮੇਰੇ ਹੀ ਰਹਿਣ। ਅਲਆਜ਼ਾਰ ਦੇ ਪੁੱਤਰ ਫ਼ੀਨਹਾਸ, ਜਾਜਕ ਹਾਰੂਨ ਦੇ ਪੋਤਰੇ ਨੇ ਲੋਕਾਂ ਨੂੰ ਮੇਰੇ ਕਹਿਰ ਤੋਂ ਬਚਾ ਲਿਆ। ਉਸ ਨੇ ਅਜਿਹਾ ਮੇਰੇ ਲੋਕਾਂ ਵਾਸਤੇ ਇਨ੍ਹਾਂ ਭਾਵਾਂ ਦੇ ਪ੍ਰਗਟਾਵੇ ਰਾਹੀਂ ਕੀਤਾ। ਇਸ ਲਈ ਮੈਂ ਲੋਕਾਂ ਨੂੰ ਉਸ ਤਰ੍ਹਾਂ ਨਹੀਂ ਮਾਰਾਂਗਾ ਜਿਸ ਤਰ੍ਹਾਂ ਮੈਂ ਚਾਹੁੰਦਾ ਸੀ। 12 ਫ਼ੀਨਹਾਸ ਨੂੰ ਆਖ ਕਿ ਮੈਂ ਉਸ ਨੂੰ ਆਪਣੀ ਸ਼ਾਂਤੀ ਦੀ ਬਿਧੀ ਦੇ ਰਿਹਾ ਹਾਂ। 13 ਇਕਰਾਰਨਾਮਾ ਇਹ ਹੈ: ਉਹ ਅਤੇ ਉਸਤੋਂ ਬਾਦ, ਉਸਦਾ ਸਾਰਾ ਪਰਿਵਾਰ ਹਮੇਸ਼ਾ ਜਾਜਕ ਹੋਣਗੇ। ਕਿਉਂਕਿ ਉਸ ਦੇ ਦਿਲ ਵਿੱਚ ਆਪਣੇ ਪਰਮੇਸ਼ੁਰ ਲਈ ਡੂੰਘੀਆਂ ਭਾਵਨਾਵਾਂ ਸਨ। ਅਤੇ ਉਸ ਨੇ ਉਹ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਣਾਇਆ।”
14 ਉਸ ਇਸਰਾਏਲੀ ਆਦਮੀ ਦਾ ਨਾਮ, ਸਾਲੂ ਦਾ ਪੁੱਤਰ ਜ਼ਿਮਰੀ ਸੀ, ਜਿਹੜਾ ਮਿਦਯਾਨੀ ਔਰਤ ਨਾਲ ਮਾਰਿਆ ਗਿਆ ਸੀ। ਉਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਸੀ। 15 ਅਤੇ ਜਿਹੜੀ ਮਿਦਯਾਨੀ ਔਰਤ ਮਾਰੀ ਗਈ ਸੀ ਉਸਦਾ ਨਾਮ ਕਾਜ਼ਬੀ ਸੀ। ਉਹ ਸੂਰ ਦੀ ਧੀ ਸੀ। ਸੂਰ ਇੱਕ ਮਿਦਯਾਨੀ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਅਤੇ ਮੁਖੀਆ ਸੀ।
16 ਯਹੋਵਾਹ ਨੇ ਮੂਸਾ ਨੂੰ ਆਖਿਆ, 17 “ਮਿਦਯਾਨੀ ਲੋਕ ਤੁਹਾਡੇ ਦੁਸ਼ਮਣ ਹਨ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਮਾਰ ਦਿਉ। 18 ਉਨ੍ਹਾਂ ਨੇ ਪਹਿਲਾਂ ਹੀ ਤੁਹਾਨੂੰ ਆਪਣਾ ਦੁਸ਼ਮਣ ਬਣਾ ਲਿਆ ਹੈ। ਉਨ੍ਹਾਂ ਨੇ ਪਓਰ ਵਿਖੇ ਤੁਹਾਨੂੰ ਧੋਖਾ ਦਿੱਤਾ ਅਤੇ ਉਨ੍ਹਾਂ ਨੇ ਤੁਹਾਨੂੰ ਕਾਜ਼ਬੀ ਨਾਮ ਦੀ ਇੱਕ ਔਰਤ ਰਾਹੀਂ ਧੋਖਾ ਦਿੱਤਾ। ਉਹ ਇੱਕ ਮਿਦਯਾਨੀ ਆਗੂ ਦੀ ਧੀ ਸੀ। ਪਰ ਉਹ ਉਦੋਂ ਮਾਰੀ ਗਈ ਸੀ ਜਦੋਂ ਪਓਰ ਵਾਲੀ ਘਟਨਾ ਕਾਰਣ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਸੀ।”