16
ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।
ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।
ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।
ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।
ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।
ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ।
ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।
10 ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।
11 ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।
12 ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
13 ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।
14 ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
15 ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।
16 ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।
17 ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।
18 ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।
19 ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।
20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
21 ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
22 ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।
23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।
24 ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
25 ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ।
26 ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।
27 ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।
28 ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।
29 ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ। 30 ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।
31 ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
32 ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।
33 ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।