ਰਾਜੇ ਲਮੂਏਲ ਦੀਆ ਸਿਆਣਿਆਂ ਕਹਾਉਤਾਂ
31
ਇਹ ਰਾਜੇ ਲਮੂਏਲ ਦਿਆਂ ਸਿਆਣਿਆਂ ਕਹਾਉਤਾਂ ਹਨ। ਇਨ੍ਹਾਂ ਦੀ ਸਿੱਖਿਆ ਉਸ ਨੂੰ ਉਸ ਦੀ ਮਾਤਾ ਨੇ ਦਿੱਤੀ ਸੀ।
ਤੁਸੀਂ ਮੇਰੇ ਪੁੱਤਰ ਹੋ। ਉਹ ਪੁੱਤਰ ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਤੁਸੀਂ ਉਹ ਪੁੱਤਰ ਹੋ ਜਿਸ ਦੇ ਜਨਮ ਲਈ ਮੈਂ ਪ੍ਰਾਰਥਨਾ ਕੀਤੀਆਂ ਸਨ। ਆਪਣੀ ਤਾਕਤ ਨੂੰ ਔਰਤਾਂ ਉੱਤੇ ਖਰਚ ਨਾ ਕਰੋ। ਔਰਤਾਂ ਰਾਜਿਆਂ ਨੂੰ ਵੀ ਤਬਾਹ ਕਰ ਦਿੰਦੀਆਂ ਹਨ, ਇਸ ਲਈ ਆਪਣੇ-ਆਪ ਨੂੰ ਉਨ੍ਹਾਂ ਲਈ ਬਰਬਾਦ ਨਾ ਕਰੋ। ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ। ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ। ਉਨ੍ਹਾਂ ਨੂੰ ਬੀਅਰ ਦਿਓ ਜੋ ਨਸ਼ਟ ਹੋ ਰਹੇ ਨੇ ਅਤੇ ਮੈਅ ਉਨ੍ਹਾਂ ਨੂੰ ਜਿਹੜੇ ਗ਼ਮਗੀਨ ਹਨ। ਤਾਂ ਜੋ ਜਿਵੇਂ ਉਹ ਪੀਣ ਉਹ ਗਰੀਬੀ ਭੁੱਲ ਜਾਣ ਅਤੇ ਉਹ ਹੋਰ ਵੱਧੇਰੇ ਆਪਣੀਆਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।
ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ: ਜਦੋਂ ਤੁਸੀਂ ਬੋਲੋ, ਉਹੀ ਕਹੋ ਜੋ ਧਰਮੀ ਹੋਵੇ, ਗਰੀਬਾਂ ਅਤੇ ਜ਼ਰੂਰਤਮੰਦਾ ਲਈ ਨਿਆਂ ਸੁਰੱਖਿਤ ਰੱਖੋ।
ਸੰਪੂਰਣ ਪਤਨੀ
10 ਕੌਣ ਇੱਕ ਸਦਾਚਾਰੀ ਔਰਤ* ਨੂੰ ਲੱਭ ਸੱਕਦਾ?
ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ।
11 ਉਸ ਦਾ ਪਤੀ ਉਸ ਤੇ ਭਰੋਸਾ ਕਰ ਸੱਕਦਾ ਹੈ,
ਉਸ ਨੂੰ ਕਦੇ ਵੀ ਸਾਮਗ੍ਰੀ ਦੀ ਕਮੀ ਨਹੀਂ ਹੋਵੇਗੀ।
12 ਉਹ ਆਪਣੀ ਸਾਰੀ ਜ਼ਿੰਦਗੀ,
ਉਸ ਲਈ ਨੇਕੀ ਲਿਆਉਂਦੀ ਹੈ, ਬਦੀ ਨਹੀਂ।
13 ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ
ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ।
14 ਉਹ ਵਪਾਰੀਆਂ ਦੇ ਜਹਾਜ਼ ਵਾਂਗ ਹੈ
ਉਹ ਦੂਰ-ਦੁਰਾਡੀਆਂ ਥਾਵਾਂ ਤੋਂ ਆਪਣੇ ਘਰ ਲਈ ਭੋਜਨ ਲਿਆਉਂਦੀ ਹੈ।
15 ਉਹ ਪ੍ਰਭਾਤ ਤੋਂ ਪਹਿਲਾਂ ਉੱਠਦੀ ਹੈ
ਅਤੇ ਉਹ ਆਪਣੇ ਟੱਬਰ ਲਈ ਭੋਜਨ ਦਾ ਇੰਤਜਾਮ ਕਰਦੀ ਹੈ ਅਤੇ ਆਪਣੀਆਂ ਨੋਕਰਾਣੀਆਂ ਨੂੰ ਉਨ੍ਹਾਂ ਦਾ ਸਹੀ ਹਿੱਸਾ ਦਿੰਦੀ ਹੈ।
16 ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ।
ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ।
17 ਉਹ ਬਹੁਤ ਸਖਤ ਮਿਹਨਤ ਕਰਦੀ ਹੈ।
ਉਹ ਤਾਕਤਵਰ ਹੈ ਅਤੇ ਆਪਣਾ ਸਾਰਾ ਕੰਮ ਕਰਨ ਦੇ ਯੋਗ ਹੈ।
18 ਜਦੋਂ ਉਹ ਆਪਣੀਆਂ ਬਣਾਈਆਂ ਵਸਤਾਂ ਦਾ ਵਪਾਰ ਕਰਦੀ ਹੈ ਉਹ ਹਮੇਸ਼ਾ ਲਾਭ ਖੱਟਦੀ ਹੈ।
ਅਤੇ ਉਹ ਦੇਰ ਰਾਤ ਤੱਕ ਕੰਮ ਕਰਦੀ ਰਹਿੰਦੀ ਹੈ।
19 ਉਹ ਆਪਣਾ ਸੂਤ ਕਤਦੀ ਹੈ
ਅਤੇ ਆਪਣਾ ਕੱਪੜਾ ਉਣਦੀ ਹੈ।
20 ਉਹ ਖੁਲੇ ਦਿਲ ਨਾਲ ਗਰੀਬਾਂ ਨੂੰ ਦਿੰਦੀ ਹੈ
ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਦੀ ਹੈ।
21 ਜਦੋਂ ਸਰਦੀ ਹੋ ਜਾਂਦੀ ਹੈ ਉਹ ਆਪਣੇ ਟੱਬਰ ਬਾਰੇ ਚਿੰਤਿਤ ਨਹੀਂ ਹੁੰਦੀ
ਕਿਉਂ ਕਿ ਉਸ ਨੇ ਉਨ੍ਹਾਂ ਸਾਰਿਆਂ ਲਈ ਨਿੱਘੇ ਕੱਪੜੇ ਬਣਾਏ ਹੁੰਦੇ ਹਨ।
22 ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ
ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ।
23 ਹਰ ਕੋਈ ਉਸ ਦੇ ਪਤੀ ਦੀ ਇੱਜ਼ਤ ਕਰਦਾ
ਉਹ ਦੇਸ ਦੇ ਆਗੂਆਂ ਵਿੱਚ ਜਗ੍ਹਾ ਪ੍ਰਾਪਤ ਕਰਦਾ ਹੈ।
24 ਉਹ ਬਹੁਤ ਚੰਗੀ ਵਪਾਰਨ ਹੈ। ਉਹ ਕੱਪੜੇ ਅਤੇ ਗਾਤਰੇ ਬਣਾਉਂਦੀ ਹੈ
ਅਤੇ ਵਪਾਰੀਆਂ ਨੂੰ ਵੇਚਦੀ ਹੈ।
25 ਆਤਮ-ਵਿਸ਼ਵਾਸ ਅਤੇ ਪ੍ਰਤਿਸ਼ਠਾ ਉਸਦਾ ਪਹਿਰਾਵਾ ਹਨ,
ਉਹ ਭਵਿੱਖ ਬਾਰੇ ਸੋਚਕੇ ਹੱਸ ਸੱਕਦੀ ਹੈ।
26 ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ
ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।
27 ਉਹ ਕਦੇ ਵੀ ਆਲਸ ਨਹੀਂ ਕਰਦੀ।
ਉਹ ਆਪਣੇ ਘਰ ਦੀਆਂ ਵਸਤਾਂ ਦਾ ਧਿਆਨ ਰੱਖਦੀ ਹੈ।
28 ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ
ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ।
29 ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ
ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।”
30 ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ।
ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।
31 ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ।
ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ।
* 31:10 ਸਦਾਚਾਰੀ ਔਰਤ ਜਾਂ, “ਇੱਕ ਸੱਜਣ ਔਰਤ।” 31:10 ਪਦ 10-31 ਇਬਾਰਾਨੀ ਭਾਸ਼ਾ ਵਿੱਚ, ਇਸ ਕਵਿਤਾ ਦਾ ਹਰ ਪਦ ਵਰਣਮਾਲਾ ਦੇ ਅਗਲੇ ਅੱਖਰ ਨਾਲ ਸ਼ੁਰੂ ਹੁੰਦਾ, ਇਸ ਲਈ ਇਹ ਕਵਿਤਾ ਇੱਕ ਔਰਤ ਦੀਆਂ ਸਾਰੀਆਂ ਚੰਗੀਆਂ ਖੂਬੀਆਂ ਨੂੰ ਦਰਸਾਉਂਦੀ ਹੈ।