137
ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ
ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ।
ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ।
ਬੇਬੀਲੋਨ ਵਿੱਚ ਜਿਨ੍ਹਾਂ ਲੋਕਾਂ ਨੇ ਸਾਨੂੰ ਫ਼ੜਿਆ ਸੀ, ਸਾਨੂੰ ਗਾਉਣ ਲਈ ਆਖਿਆ।
ਉਨ੍ਹਾਂ ਨੇ ਸਾਨੂੰ ਖੁਸ਼ੀ ਭਰੇ ਗੀਤ ਗਾਉਣ ਲਈ ਆਖਿਆ।
ਉਨ੍ਹਾਂ ਨੇ ਸਾਨੂੰ ਸੀਯੋਨ ਬਾਰੇ ਗੀਤ ਗਾਉਣ ਲਈ ਆਖਿਆ।
ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ
ਦੇ ਗੀਤ ਨਹੀਂ ਗਾ ਸੱਕਦੇ।
ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾਂ।
ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਂਗਾ।
ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ,
ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।
ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ
ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ,
ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ।
ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ।
ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬੱਚਿਆਂ ਨੂੰ ਫ਼ੜ ਲੈਂਦਾ ਹੈ।
ਅਤੇ ਉਨ੍ਹਾਂ ਨੂੰ ਚੱਟਾਨ ਉੱਤੇ ਪਟਕਾ ਮਾਰਦਾ ਹੈ।