ਜਾਜਕਾਂ ਦੇ ਟੋਲੇ
24
ਹਾਰੂਨ ਦੇ ਪੁੱਤਰਾਂ ਦੇ ਟੋਲੇ ਇਉਂ ਸਨ: ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਬਾਮਾਰ ਸਨ। ਪਰ ਨਾਦਾਬ ਅਤੇ ਅਬੀਹੂ ਬੇਔਲਾਦੇ ਹੀ ਆਪਣੇ ਪਿਤਾ ਦੇ ਮਰਨ ਤੋਂ ਵੀ ਪਹਿਲਾਂ ਹੀ ਮਰ ਗਏ। ਇਸ ਲਈ ਅਲਆਜ਼ਾਰ ਅਤੇ ਈਬਾਮਾਰ ਨੇ ਜਾਜਕ ਦੇ ਰੂਪ ’ਚ ਕੰਮ ਕੀਤਾ। ਦਾਊਦ ਨੇ ਅਲਆਜ਼ਾਰ ਅਤੇ ਈਬਾਮਾਰ ਦੇ ਪਰਿਵਾਰ-ਸਮੂਹ ਨੂੰ ਦੋ ਅਲੱਗ-ਅਲੱਗ ਟੋਲਿਆਂ ਵਿੱਚ ਵੰਡ ਦਿੱਤਾ। ਤਾਂ ਜੋ ਉਨ੍ਹਾਂ ਨੂੰ ਜੋ-ਜੋ ਕੰਮ ਸੌਂਪੇ ਗਏ ਹਨ, ਉਹ ਆਪਣੇ ਕੰਮਾਂ ਦੇ ਫ਼ਰਜ਼ ਚੰਗੀ ਤਰ੍ਹਾਂ ਸੰਭਾਲਣ ਅਤੇ ਕਰਨ। ਦਾਊਦ ਨੇ ਇਹ ਕਾਰਜ ਸਾਦੋਕ ਅਤੇ ਅਹੀਮਲਕ ਦੀ ਮਦਦ ਨਾਲ ਕੀਤਾ। ਸਾਦੋਕ ਅਲਆਜ਼ਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ ਅਤੇ ਅਹੀਮਲਕ ਈਬਾਮਾਰ ਦੀ। ਅਲਆਜ਼ਾਰ ਦੇ ਘਰਾਣੇ ਵਿੱਚੋਂ ਈਬਾਮਾਰ ਦੇ ਘਰਾਣੇ ਦੀ ਬਜਾਇ ਵੱਧੇਰੇ ਸਰਦਾਰ ਆਗੂ ਸਨ। ਅਲਆਜ਼ਾਰ ਦੇ ਘਰਾਣੇ ਵਿੱਚੋਂ ਸੋਲ੍ਹਾਂ ਅਤੇ ਈਬਾਮਾਰ ਦੇ ਘਰਾਣੇ ਵਿੱਚੋਂ ਅੱਠ ਆਗੂ ਸਨ। ਗੁਣਾ ਸੁੱਟ ਕੇ ਹਰੇਕ ਘਰਾਣਿਆਂ ਵਿੱਚੋਂ ਮਨੁੱਖਾਂ ਦੀ ਚੋਣ ਕੀਤੀ ਗਈ। ਉਨ੍ਹਾਂ ਵਿੱਚੋਂ ਕੁਝ ਆਦਮੀਆਂ ਨੂੰ ਪਵਿੱਤਰ ਅਸਬਾਨ ਦਾ ਮੁਖੀ ਬਾਪਿਆ ਗਿਆ ਅਤੇ ਕੁਝ ਨੂੰ ਜਾਜਕ ਦਾ ਕਾਰਜ ਸੰਭਾਲਿਆ ਗਿਆ। ਪਰ ਇਹ ਸਾਰੇ ਮਨੁੱਖ ਅਲਆਜ਼ਾਰ ਅਤੇ ਈਬਾਮਾਰ ਦੇ ਘਰਾਣੇ ਵਿੱਚੋਂ ਸਨ।
ਸ਼ਮਅਯਾਹ ਉਨ੍ਹਾਂ ਦਾ ਸੱਕੱਤਰ ਸੀ ਜੋ ਕਿ ਨਬਨਿੇਲ ਦਾ ਪੁੱਤਰ ਸੀ। ਸ਼ਮਅਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਜੋ ਕਿ ਉਨ੍ਹਾਂ ਵੰਸ਼ਜਾਂ ਦੇ ਨਾਂ ਲਿਖਣ ਦਾ ਕਾਰਜ ਕਰਦਾ ਸੀ। ਉਸ ਨੇ ਉਨ੍ਹਾਂ ਦੇ ਨਾਉਂ ਦਾਊਦ ਦੀ ਹਾਜ਼ਰੀ ਵਿੱਚ ਲਿਖੇ ਅਤੇ ਇਹ ਆਗੂ ਸਨ: ਸਾਦੋਕ ਜਾਜਕ, ਅਹੀਮਲਕ ਅਤੇ ਜਾਜਕਾਂ ਅਤੇ ਲੇਵੀਆਂ ਦੇ ਘਰਾਣੇ ਦੇ ਆਗੂ ਸਨ। ਅਹੀਮਲਕ ਅਬਯਾਬਾਰ ਦਾ ਪੁੱਤਰ ਸੀ। ਹਰ ਵਾਰ ਗੁਣਾ ਸੁੱਟ ਕੇ ਮਨੁੱਖ ਦੀ ਚੋਣ ਕੀਤੀ ਜਾਂਦੀ ਅਤੇ ਸ਼ਮਅਯਾਹ ਲਿਖਾਰੀ ਉਨ੍ਹਾਂ ਦੇ ਨਾਉਂ ਲਿਖ ਦਿੰਦਾ। ਇਉਂ ਉਨ੍ਹਾਂ ਅਲਆਜ਼ਾਰ ਅਤੇ ਈਬਾਮਾਰ ਘਰਾਣਿਆਂ ਦੇ ਮਨੁੱਖਾਂ ਦੇ ਕੰਮ ਵੰਡੇ ਹੋਏ ਸਨ।
ਪਹਿਲਾ ਟੋਲਾ ਯਹੋਯਾਰੀਬ ਦਾ ਸੀ।
ਦੂਜਾ ਟੋਲਾ ਯਿਦਅਯਾਹ ਦਾ।
ਤੀਜਾ ਟੋਲਾ ਹਾਰੀਮ ਦਾ
ਚੌਬਾ ਸਓਰੀਮ ਦਾ।
ਪੰਜਵਾ ਟੋਲਾ ਮਲਕੀਯਾਹ
ਅਤੇ ਛੇਵਾਂ ਮੀਯਾਮੀਨ ਦਾ।
10 ਸੱਤਵਾਂ ਟੋਲਾ ਹਕੱੋਸ ਦਾ
ਅਤੇ ਅੱਠਵਾਂ ਟੋਲਾ ਅਬੀਯਾਹ ਦਾ।
11 ਨੌਵਾਂ ਯੇਸ਼ੂਆ ਦਾ ਟੋਲਾ ਤੇ
ਦਸਵਾਂ ਸ਼ਕਨਯਾਹ ਟੋਲਾ ਸੀ।
12 ਗਿਆਰ੍ਹਵਾਂ ਅਲਯਾਸ਼ੀਬ ਦਾ
ਅਤੇ ਬਾਰ੍ਹਵਾਂ ਟੋਲਾ ਯਾਕੀਮ ਦਾ ਸੀ।
13 ਤੇਰ੍ਹਵਾਂ ਟੋਲਾ ਹੁੱਪਾਹ ਦਾ ਤੇ
ਚੌਦਵਾਂ ਟੋਲਾ ਯਸ਼ਬਆਬ ਦਾ।
14 ਪੰਦਰਵਾਂ ਟੋਲਾ ਬਿਲਗਾਹ ਦਾ
ਸੋਲ੍ਹਵਾਂ ਇੰਮੇਰ ਦਾ।
15 ਸਤਾਰ੍ਹਵਾਂ ਹੇਜ਼ੀਰ ਦਾ ਟੋਲਾ
ਅਤੇ ਅੱਠਾਰ੍ਹਵਾਂ ਟੋਲਾ ਹੱਪੀਸੇਁਸ ਦਾ।
16 ਉਨ੍ਹੀਵਾਂ ਟੋਲਾ ਪਬਹਯਾਹ,
20ਵਾਂ ਯਹਜ਼ਕੇਲ ਦਾ ਸੀ।
17 ਇੱਕੀਵਾਂ ਟੋਲਾ ਯਾਕੀਨ ਦਾ
22ਵਾਂ ਗਾਮੂਲ ਦਾ।
18 ਤੇਈਵਾਂ ਦਲਾਯਾਹ ਦਾ ਟੋਲਾ
ਅਤੇ ਚੌਵੀਵਾਂ ਮਅਜ਼ਯਾਹ ਦਾ ਟੋਲਾ ਸੀ।
19 ਇਹ ਸਾਰੇ ਟੋਲੇ ਯਹੋਵਾਹ ਦੇ ਮੰਦਰ ਦੀ ਸੇਵਾ ਸੰਭਾਲ ਕਰਨ ਲਈ ਚੁਣੇ ਗਏ। ਇਨ੍ਹਾਂ ਨੇ ਮੰਦਰ ਦੀ ਸੇਵਾ ਲਈ ਹਾਰੂਨ ਦੇ ਹੁਕਮਾਂ ਦਾ ਪਾਲਣ ਕੀਤਾ ਜਿਹੜੇ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹਾਰੂਨ ਨੂੰ ਦਿੱਤੇ ਸਨ।
ਦੂਜੇ ਲੇਵੀ
20 ਲੇਵੀਆਂ ਦੇ ਬਾਕੀ ਉੱਤਰਾਧਿਕਾਰੀਆਂ ਦੇ ਨਾਂ ਇਉਂ ਸਨ:
ਅਮਰਾਮ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ੂਬਾਏਲ
ਅਤੇ ਸ਼ੂਬਾਏਲ ਦੇ ਪੁੱਤਰਾਂ ਵਿੱਚੋਂ ਜਹਦਯਾਹ।
21 ਰਹਬਯਾਹ ਵਿੱਚੋਂ ਯਿੱਸ਼ਾਯਾਹ (ਜੋ ਕਿ ਸਭ ਤੋਂ ਵੱਡਾ ਪੁੱਤਰ ਸੀ।)
22 ਯਿੱਸਹਾਰੀਆਂ ਦੇ ਘਰਾਣੇ ਵਿੱਚੋਂ ਸ਼ਲੋਮੋਬ
ਅਤੇ ਸ਼ਲੋਮੋਬ ਦੇ ਘਰਾਣੇ ਵਿੱਚੋਂ ਯਹਬ।
23 ਹਬਰੋਨ ਦੇ ਪੁੱਤਰਾਂ ਵਿੱਚੋਂ ਸਭ ਤੋਂ ਵੱਡਾ ਯਰੀਯਾਹ ਸੀ
ਅਤੇ ਅਮਰਯਾਹ ਹਬਰੋਨ ਦਾ ਦੂਜਾ ਪੁੱਤਰ ਸੀ,
ਯਹਜ਼ੀਏਲ ਤੀਜਾ ਅਤੇ ਯਕਮਆਮ ਚੌਬਾ ਸੀ।
24 ਉਜ਼ੀਏਲ ਦਾ ਪੁੱਤਰ ਮੀਕਾਹ
ਅਤੇ ਮੀਕਾਹ ਦਾ ਪੁੱਤਰ ਸ਼ਾਮੀਰ ਸੀ।
25 ਯਿੱਸ਼ੀਯਾਹ ਮੀਕਾਹ ਦਾ ਭਰਾ ਸੀ
ਅਤੇ ਯਿੱਸ਼ੀਯਾਹ ਦਾ ਪੁੱਤਰ ਜ਼ਕਰਯਾਹ।
26 ਮਰਾਰੀ ਦੇ ਉੱਤਰਾਧਿਕਾਰੀ ਮਹਲੀ ਤੇ ਮੂਸ਼ੀ ਅਤੇ ਉਸਦਾ ਪੁੱਤਰ ਯਅਜ਼ੀਯਾਹ ਸੀ।
27 ਮਰਾਰੀ ਦੇ ਪੁੱਤਰ ਯਅਜ਼ੀਯਾਹ ਦੇ ਪੁੱਤਰ ਸ਼ੋਹਮ, ਜ਼ੱਕੂਰ ਅਤੇ ਇਬਰੀ ਸਨ।
28 ਮਹਲੀ ਦਾ ਪੁੱਤਰ ਅਲਆਜ਼ਾਰ ਸੀ ਪਰ ਅਲਆਜ਼ਾਰ ਦੇ ਘਰ ਕੋਈ ਪੁੱਤਰ ਨਾ ਜੰਮਿਆ।
29 ਕੀਸ਼ ਦੇ ਪੁੱਤਰ ਦਾ ਨਾਂ ਯਰਹਮੇਲ ਸੀ।
30 ਮੂਸ਼ੀ ਦੇ ਪੁੱਤਰ ਮਹਲੀ, ਏਦਰ ਅਤੇ ਯਿਰੀਮੋਬ ਸਨ।
ਇਹ ਲੇਵੀ ਆਗੂ ਉਨ੍ਹਾਂ ਦੇ ਪਰਿਵਾਰਾਂ ਮੁਤਾਬਕ ਦਰਜ ਕੀਤੇ ਗਏ ਸਨ। 31 ਇਨ੍ਹਾਂ ਨੂੰ ਵਿਸ਼ੇਸ਼ ਕੰਮਾਂ ਲਈ ਚੁਣਿਆ ਗਿਆ ਸੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ, ਜਾਜਕਾਂ ਵਾਂਗ ਗੁਣੇ ਪਾਏ। ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੇ ਰਾਜੇ ਦਾਊਦ, ਸਾਦੋਕ, ਅਹੀਮਲਕ, ਅਤੇ ਜਾਜਕਾਂ ਦੇ ਪਰਿਵਾਰਾਂ ਦੇ ਆਗੂਆਂ ਅਤੇ ਲੇਵੀ ਪਰਿਵਾਰਾਂ ਦੇ ਸਾਹਮਣੇ ਗੁਣੇ ਪਾਏ ਸਨ। ਜਦੋਂ ਇਨ੍ਹਾਂ ਦੇ ਕੰਮ ਦੀ ਚੋਣ ਹੁੰਦੀ ਸੀ ਤਾਂ ਵੱਡੇ-ਛੋਟੇ ਘਰਾਣਿਆਂ ਨੂੰ ਬਰਾਬਰ ਦੀ ਨਿਗਾਹ ਨਾਲ ਵੇਖਿਆ ਜਾਂਦਾ ਸੀ।