ਯਰੂਸ਼ਲਮ ਨੂੰ ਮਾਪਣਾ
2
ਤੱਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ। ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?”
ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”
ਤੱਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ:
‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ।
ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’
ਯਹੋਵਾਹ ਆਖਦਾ ਹੈ,
‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ।
ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
ਯਹੋਵਾਹ ਆਪਣੇ ਲੋਕਾਂ ਨੂੰ ਘਰ ਬੁਲਾਉਂਦਾ
ਯਹੋਵਾਹ ਆਖਦਾ ਹੈ,
“ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ।
ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।
ਓੇ ਸੀਯੋਨ ਦੇ ਲੋਕੋ। ਭੱਜ ਜਾਵੋ।
ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ।
ਇਸ ਸ਼ਹਿਰ ਚੋ ਨੱਸ ਜਾ।
ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ:
ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ।
ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।
ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ
ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।
ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ।
ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ।
ਤੱਦ ਤੁਹਾਨੂੰ ਪਤਾ ਚੱਲੇਗਾ
ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”
10 ਯਹੋਵਾਹ ਆਖਦਾ ਹੈ,
“ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ
ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।
11 ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ
ਲੋਕ ਮੇਰੇ ਵੱਲ ਪਰਤਣਗੇ।
ਉਹ ਮੇਰੀ ਪਰਜਾ ਬਨਣਗੇ
ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।”
ਤੱਦ ਤੁਸੀਂ ਜਾਣੋਂਗੇ ਕਿ
ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।
12 ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ।
ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ।
13 ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ,
ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।