੨੬
ਯਿਰਮਿਯਾਹ ਕੈਦ ਅਤੇ ਛੁਟਕਾਰਾ
੧ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ ੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ ੩ ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕਰਤਬਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ ੪ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ,- ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ ੫ ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ ੬ ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ ੭ ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ ੮ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜਰੂਰ ਮਰੇਂਗਾ ! ੯ ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਬੇਆਬਾਦ ਹੋ ਜਾਵੇਗਾ ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇੱਕਠੇ ਹੋਏ । ੧੦ ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ ੧੧ ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ ੧੨ ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਾ ੧੩ ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ ੧੪ ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ । ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ ੧੫ ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ ੧੬ ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ ੧੭ ਤਾਂ ਦੇਸ ਦੇ ਬਜੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ, ੧੮ ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ । ੧੯ ਤਾਂ ਕੀ ਯਹੂਦਾਹ ਦੇ ਰਾਜਾ ਹਿਜਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ ੨੦ ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਊਰੀਯਾਹ ਕਿਰਯਥਯਆਰੀਮ ਦਾ ਸੀ । ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਘ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ ੨੧ ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ ੨੨ ਤਾਂ ਯਹੋਯਾਕੀਮ ਪਾਤਸ਼ਾ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ ੨੩ ਉਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ । ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ ੨੪ ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਹ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ ।