੨੩
ਯਹੋਵਾਹ ਮੇਰਾ ਚਰਵਾਹਾ
ਦਾਊਦ ਦਾ ਭਜਨ
੧ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ । ੨ ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆ ਕੋਲ ਲੈ ਜਾਂਦਾ ਹੈ । ੩ ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿਤ ਮੇਰੀ ਅਗਵਾਈ ਕਰਦਾ ਹੈ । ੪ ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ । ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ । ੫ ਤੂੰ ਮੇਰੇ ਵਿਰੋਧੀਆਂ ਦੇ ਸਨਮੁੱਖ ਮੇਰੇ ਅੱਗੇ ਮੇਜ਼ ਵਿਛਾਉਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ । ੬ ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ !