੧੦੦
ਪਰਮੇਸ਼ੁਰ ਦੀ ਉਸਤਤ ਦਾ ਗੀਤ
ਧੰਨਵਾਦ ਦਾ ਭਜਨ
੧ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, ੨ ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈ ਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ । ੩ ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ । ੪ ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ । ੫ ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ ।