Home

ਪੈਦਾਇਸ਼

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50


-Reset+

ਕਾਂਡ 23

1 ਸਾਰਾਹ
12 7 ਵਰ੍ਹੇ ਜੀਵੀ।
2 ਉਸਦਾ ਦੇਹਾਂਤ ਕਨਾਨ ਦੀ ਧਰਤੀ ਉੱਤੇ ਕਿਰਿਯਤ ਅਰਬਾ (ਹਬਰੋਨ) ਦੇ ਸ਼ਹਿਰ ਵਿੱਚ ਹੋਇਆ। ਅਬਰਾਹਾਮ ਬਹੁਤ ਉਦਾਸ ਹੋ ਗਿਆ ਅਤੇ ਉਥੇ ਉਸ ਲਈ ਰੋਂਦਾ ਰਿਹਾ।
3 ਫ਼ੇਰ ਅਬਰਾਹਾਮ ਨੇ ਆਪਣੀ ਮ੍ਰਿਤ ਪਤਨੀ ਨੂੰ ਛੱਡ ਦਿੱਤਾ ਅਤੇ ਹਿੱਤੀ ਲੋਕਾਂ ਨਾਲ ਗੱਲ ਕਰਨ ਲਈ ਚਲਾ ਗਿਆ। ਉਸਨੇ ਆਖਿਆ,
4 “ਮੈਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਸਿਰਫ਼ ਇੱਕ ਮੁਸਾਫ਼ਰ ਹਾਂ। ਮੇਰੇ ਕੋਲ ਆਪਣੀ ਪਤਨੀ ਨੂੰ ਦਫ਼ਨ ਕਰਨ ਲਈ ਕੋਈ ਥਾਂ ਨਹੀਂ। ਕਿਰਪਾ ਕਰਕੇ ਮੈਨੂੰ ਕੁਝ ਥਾਂ ਦਿਉ ਤਾਂ ਜੋ ਮੈਂ ਆਪਣੀ ਪਤਨੀ ਨੂੰ ਦਫ਼ਨਾ ਸਕਾਂ।”
5 ਹਿੱਤੀ ਲੋਕਾਂ ਨੇ ਅਬਰਾਹਾਮ ਨੂੰ ਜਵਾਬ ਦਿੱਤਾ,
6 “ਸ਼੍ਰੀ ਮਾਨ ਜੀ, ਤੁਸੀਂ ਤਾਂ ਸਾਡੇ ਦਰਮਿਆਨ ਪਰਮੇਸ਼ੁਰ ਦੇ ਮਹਾਨ ਆਗੂਆਂ ਵਿੱਚੋਂ ਇੱਕ ਹੋ। ਤੁਸੀਂ ਤਾਂ ਸਾਡੀ ਸਭ ਤੋਂ ਚੰਗੀ ਜ਼ਮੀਨ ਆਪਣੇ ਮੁਰਦੇ ਨੂੰ ਦਫ਼ਨ ਕਰਨ ਲਈ ਲੈ ਸਕਦੇ ਹੋ। ਤੁਸੀਂ ਸਾਡੇ ਕਿਸੇ ਵੀ ਕਬਰਸਤਾਨ ਵਿੱਚ ਕੋਈ ਵੀ ਥਾਂ ਲੈ ਸਕਦੇ ਹੋ ਜੋ ਤੁਸੀਂ ਚਾਹੋਂ। ਸਾਡੇ ਵਿੱਚੋਂ ਕੋਈ ਵੀ ਤੁਹਾਨੂੰ ਆਪਣੀ ਪਤਨੀ ਨੂੰ ਉਥੇ ਦਫ਼ਨਾਉਣ ਤੋਂ ਨਹੀਂ ਰੋਕੇਗਾ।”
7 ਅਬਰਾਹਾਮ ਉਠ ਖਲੋਤਾ ਅਤੇ ਹਿੱਤੀ ਲੋਕਾਂ ਦੇ ਸਾਮ੍ਹਣੇ ਝੁਕ ਗਿਆ।
8 ਅਬਰਾਹਾਮ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਸੱਚਮੁੱਚ ਮੇਰੀ ਪਤਨੀ ਨੂੰ ਦਫ਼ਨਾਉਣ ਵਿੱਚ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ ਤਾਂ ਮੇਰੇ ਲਈ ਸੋਹਰ ਦੇ ਪੁੱਤਰ ਅਫ਼ਰੋਨ ਨਾਲ ਗੱਲ ਕਰੋ।
9 ਮੈਂ ਅਫ਼ਰੋਨ ਦੀ ਮਕਫ਼ੇਲਾਹ ਵਾਲੀ ਗੁਫ਼ਾ ਖਰੀਦਣੀ ਚਾਹੁੰਦਾ ਹਾਂ। ਇਹ ਉਸਦੇ ਖੇਤ ਦੇ ਸਿਰੇ ਉੱਤੇ ਹੈ। ਮੈਂ ਉਸਨੂੰ ਇਸਦੀ ਪੂਰੀ ਕੀਮਤ ਦਿਆਂਗਾ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਗਵਾਹ ਹੋਵੋਂ ਕਿ ਮੈਂ ਇਸਨੂੰ ਕਬਰਸਤਾਨ ਵਜੋਂ ਖਰੀਦਿਆ।”
10 ਅਫ਼ਰੋਨ ਉਥੇ ਲੋਕਾਂ ਵਿਚਕਾਰ ਬੈਠਾ ਹੋਇਆ ਸੀ। ਅਫ਼ਰੋਨ ਨੇ ਅਬਰਾਹਾਮ ਨੂੰ ਉੱਚੀ ਆਵਾਜ਼ ਵਿੱਚ ਜਵਾਬ ਦਿੱਤਾ, ਤਾਂ ਜੋ ਉਥੇ ਸ਼ਹਿਰ ਦੇ ਫ਼ਾਟਕ ਕੋਲ ਬੈਠਾ ਹਰ ਕੋਈ ਉਸਨੂੰ ਸੁਣ ਸਕੇ।
11 “ਨਹੀਂ, ਸ਼੍ਰੀ ਮਾਨ ਜੀ। ਮੈਂ ਇੱਥੇ ਆਪਣੇ ਸਾਰੇ ਲੋਕਾਂ ਸਾਮ੍ਹਣੇ ਤੁਹਾਨੂੰ ਉਹ ਜ਼ਮੀਨ ਦਿੰਦਾ ਹਾਂ ਜਿਸ ਉੱਤੇ ਇਹ ਗੁਫ਼ਾ ਹੈ, ਤਾਂ ਜੋ ਤੁਸੀਂ ਉਥੇ ਆਪਣੀ ਪਤਨੀ ਨੂੰ ਦਫ਼ਨਾ ਸਕੋਂ।”
12 ਅਬਰਾਹਾਮ ਹਿੱਤੀ ਲੋਕਾਂ ਦੇ ਸਾਮ੍ਹਣੇ ਧਰਤੀ ਉੱਤੇ ਝੁਕ ਗਿਆ।
13 ਅਬਰਾਹਾਮ ਨੇ ਅਫ਼ਰੋਨ ਨੂੰ ਸਮੂਹ ਲੋਕਾਂ ਦੇ ਸਾਮ੍ਹਣੇ ਆਖਿਆ, “ਪਰ ਮੈਂ ਤੁਹਾਨੂੰ ਉਸ ਖੇਤ ਦੀ ਪੂਰੀ ਕੀਮਤ ਅਦਾ ਕਰਨਾ ਚਾਹੁੰਦਾ ਹਾਂ। ਮੇਰੇ ਪੈਸੇ ਨੂੰ ਪ੍ਰਵਾਨ ਕਰੋ, ਅਤੇ ਮੈਂ ਆਪਣੇ ਮੁਰਦੇ ਨੂੰ ਦਫ਼ਨਾ ਦਿਆਂਗਾ।”
14 ਅਫ਼ਰੋਨ ਨੇ ਅਬਰਾਹਾਮ ਨੂੰ ਜਵਾਬ ਦਿੱਤਾ,
15 “ਸ਼੍ਰੀਮਾਨ ਜੀ, ਮੇਰੀ ਗੱਲ ਸੁਣੋ। ਚਾਂਦੀ ਦੇ ਦਸ ਪੌਂਡ ਤੁਹਾਡੇ ਜਾਂ ਮੇਰੇ ਲਈ ਕੁਝ ਵੀ ਨਹੀਂ। ਥਾਂ ਲੈ ਲਵੋ ਅਤੇ ਆਪਣੀ ਮ੍ਰਿਤ ਪਤਨੀ ਨੂੰ ਦਫ਼ਨਾ ਦਿਉ।”
16 ਅਬਰਾਹਾਮ ਅਫ਼ਰੋਨ ਦੀਆਂ ਸ਼ਰਤਾਂ ਨਾਲ ਰਾਜ਼ੀ ਹੋ ਗਿਆ। ਅਬਰਾਹਾਮ ਨੇ ਕਾਰੋਬਾਰੀਆਂ ਦੇ ਪ੍ਰਮਾਣਿਕ ਤੋਂਲਾਂ ਅਨੁਸਾਰ ਅਫ਼ਰੋਨ ਲਈ ਦਸ ਪੌਂਡ ਚਾਂਦੀ ਤੋਂਲ ਦਿੱਤੀ।
17 ਇਸ ਤਰ੍ਹਾਂ, ਅਫ਼ਰੋਨ ਦੀ ਜ਼ਮੀਨ ਦੀ ਮਾਲਕੀ ਬਦਲ ਗਈ। ਇਹ ਜ਼ਮੀਨ ਮਮਰੇ ਦੇ ਨੇੜੇ, ਮਕਫ਼ੇਲਾਹ ਵਿੱਚ ਸੀ। ਅਬਰਾਹਮ ਉਸ ਜ਼ਮੀਨ, ਇਸ ਉਤਲੀ ਗੁਫ਼ਾ ਅਤੇ ਇਸ ਉਤਲੇ ਸਾਰੇ ਦ੍ਰਖਤਾਂ ਦਾ ਮਾਲਕ ਬਣ ਗਿਆ। ਨਗਰ ਦੇ ਸਾਰੇ ਲੋਕਾਂ ਨੇ ਅਫ਼ਰੋਨ ਅਤੇ ਅਬਰਾਹਾਮ ਵਿਚਕਾਰ ਹੋਏ ਸੌਦੇ ਨੂੰ ਦੇਖਿਆ।
18
19 ਇਸਤੋਂ ਮਗਰੋਂ, ਅਬਰਾਹਾਮ ਨੇ ਆਪਣੀ ਪਤਨੀ ਨੂੰ ਮਕਫ਼ੇਲਾਹ ਦੇ ਖੇਤ ਉਤਲੀ ਗੁਫ਼ਾ ਵਿੱਚ, ਮਮਰੇ ਦੇ ਨੇੜੇ (ਹੁਣ ਹਬਰੋਨ ਕਹਾਉਂਦੇ) ਕਨਾਨ ਦੀ ਜ਼ਮੀਨ ਵਿੱਚ ਦਫ਼ਨਾ ਦਿੱਤਾ।
20 ਅਬਰਾਹਾਮ ਨੇ ਗੁਫ਼ਾ ਸਮੇਤ ਖੇਤ ਨੂੰ ਹਿੱਤੀ ਲੋਕਾਂ ਪਾਸੋਂ ਖਰੀਦ ਲਿਆ। ਇਹ ਉਸਦੀ ਜ਼ਾਇਦਾਦ ਬਣ ਗਈ ਅਤੇ ਉਸਨੇ ਇਸਦੀ ਵਰਤੋਂ ਕਬਰਸਤਾਨ ਵਜੋਂ ਕੀਤੀ।