Home

ਪੈਦਾਇਸ਼

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50


-Reset+

ਕਾਂਡ 3

1 ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿਚਲੇ ਕਿਸੇ ਵੀ ਰੁਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”
2 ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁਖਾਂ ਦੇ ਫ਼ਲ ਖਾ ਸਕਦੇ ਹਾਂ।
3 ਪਰ ਇੱਕ ਰੁਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁਖ ਦਾ ਫ਼ਲ ਨਹੀਂ ਖਾਣ ਚਾਹੀਦਾ ਜਿਹੜਾ ਬਾਗ ਦੇ ਵਿਚਕਾਰ ਹੈ। ਤੁਹਾਨੂੰ ਉਸ ਰੁਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”
4 ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ।
5 ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।”
6 ਔਰਤ ਨੇ ਦੇਖਿਆ ਕਿ ਰੁਖ ਬੜਾ ਸੋਹਣਾ ਸੀ। ਉਸਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁਖ ਉਸਨੂੰ ਸਿਆਣੀ ਬਣਾ ਸਕਦਾ ਸੀ। ਇਸ ਲਈ ਔਰਤ ਨੇ ਰੁਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸਦੇ ਨਾਲ ਸੀ, ਇਸ ਲਈ ਉਸਨੇ ਫ਼ਲ ਵਿੱਚੋਂ ਕੁਝ ਹਿੱਸਾ ਉਸਨੂੰ ਵੀ ਦਿੱਤਾ ਅਤੇ ਉਸਨੇ ਵੀ ਖਾਧਾ।
7 ਫ਼ੇਰ ਦੋਵੇਂ ਆਦਮੀ ਅਤੇ ਔਰਤ ਚੀਜ਼ਾਂ ਨੂੰ ਹੋਰ ਤਰ੍ਹਾਂ ਵੇਖ ਸਕਦੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਹ ਨੰਗੇ ਸਨ। ਇਸ ਲਈ ਉਨ੍ਹਾਂ ਨੇ ਅੰਜੀਰ ਦੇ ਕੁਝ ਪੱਤੇ ਲੈਕੇ ਉਨ੍ਹਾਂ ਨੂੰ ਸਿਉਂ ਲਿਆ ਅਤੇ ਉਨ੍ਹਾਂ ਨੂੰ ਕੱਪੜਿਆਂ ਵਾਂਗੂ ਪਹਿਨ ਲਿਆ।
8 ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।
9 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿਥੇ ਹੈਂ ਤੂੰ?”
10 ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸਲਈ ਮੈਂ ਛੁਪ ਗਿਆ।”
11 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁਖ ਦਾ ਫ਼ਲ ਨਾ ਖਾਵੀਂ!”
12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸਲਈ ਮੈਂ ਖਾ ਲਿਆ।”
13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?”ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”
14 ਇਸਲਈ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ,“ਤੂੰ ਇਹ ਬਹੁਤ ਮੰਦੀ ਗੱਲ ਕੀਤੀ,ਇਸ ਲਈ ਤੇਰੇ ਨਾਲ ਮੰਦੀਆਂ ਗੱਲਾ ਵਾਪਰਨਗੀਆਂ।ਤੇਰੇ ਨਾਲ ਹੋਰ ਕਿਸੇ ਵੀਜਾਨਵਰ ਨਾਲੋਂ ਮੰਦਾ ਹੋਵੇਗਾ।ਤੈਨੂੰ ਢਿੱਡ ਭਾਰ ਰੀਂਗਣਾ ਪਵੇਗਾਅਤੇ ਤੈਨੂੰ ਜੀਵਨ ਭਰ ਲਈ ਮਿੱਟੀ ਖਾਣੀ ਪਵੇਗੀ।
15 ਮੈਂ ਤੈਨੂੰ ਅਤੇ ਔਰਤ ਨੂੰ ਇੱਕਦੂਜੇ ਦੇ ਦੁਸ਼ਮਣ ਬਣਾ ਦਿਆਂਗਾ।ਤੇਰੇ ਬੱਚੇ ਅਤੇ ਉਸਦੇ ਬੱਚੇ ਇਕਦੂਜੇ ਦੇ ਦੁਸ਼ਮਣ ਹੋਣਗੇ।ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ,ਅਤੇ ਤੂੰ ਉਸਦੇ ਪੈਰ ਨੂੰ ਡਸੇਂਗਾ।”
16 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ,“ਮੈਂ ਤੈਨੂੰ ਬਹੁਤ ਦੁੱਖ ਦੇਵਾਂਗਾਜਦੋਂ ਤੂੰ ਗਰਭਵਤੀ ਹੋਵੇਂਗੀ,ਅਤੇ ਜਦੋਂ ਤੂੰ ਬੱਚੇ ਜਣੇਂਗੀ,ਤੈਨੂੰ ਬਹੁਤ ਦਰਦ ਹੋਵੇਗਾ।ਤੂੰ ਆਪਣੇ ਪਤੀ ਨੂੰ ਬਹੁਤ ਚਾਹੇਂਗੀਪਰ ਉਹ ਤੇਰੇ ਉੱਤੇ ਰਾਜ ਕਰੇਗਾ।”
17 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ,“ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁਖ ਦਾ ਫ਼ਲ ਨਾ ਖਾਵੀਂ।ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁਖ ਦਾ ਫ਼ਲ ਖਾ ਲਿਆ।ਇਸਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ।ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।
18 ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ।ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ।
19 ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ।ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ।ਫ਼ੇਰ ਤੂੰ ਖਾਕ ਹੋ ਜਾਵੇਂਗਾ।ਮੈਂ ਤੈਨੂੰ ਖਾਕ ਨਾਲ ਸਾਜਿਆ ਸੀਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”
20 ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ।
21 ਯਹੋਵਾਹ ਪਰਮੇਸ਼ੁਰ ਨੇ ਜਾਨਵਰਾਂ ਦੀਆਂ ਖੱਲਾਂ ਲਈਆਂ ਅਤੇ ਆਦਮੀ ਤੇ ਉਸਦੀ ਪਤਨੀ ਲਈ ਕੱਪੜੇ ਬਣਾਏ। ਫ਼ੇਰ ਉਹ ਕੱਪੜੇ ਉਸਨੇ ਉਨ੍ਹਾਂ ਉੱਪਰ ਪਾ ਦਿੱਤੇ।
22 ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ - ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”
23 ਇਸਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕਢ ਦਿੱਤਾ। ਆਦਮ ਨੂੰ ਉਸ ਧਰਤੀ ਨੂੰ ਵਾਹੁਣ ਲਈ ਮਜਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ।
24 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਬਿਰਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।