Home

ਪੈਦਾਇਸ਼

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50


-Reset+

ਕਾਂਡ 33

1 ਯਾਕੂਬ ਨੇ ਤਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਬੱਚਿਆਂ ਨੂੰ ਲੇਆਹ, ਰਾਖੇਲ ਅਤੇ ਆਪਣੀਆਂ ਦੋ ਦਾਸੀਆਂ ਵਿਚਕਾਰ ਵੰਡ ਦਿੱਤਾ।
2 ਯਾਕੂਬ ਨੇ ਸਭ ਤੋਂ ਪਹਿਲਾਂ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੱਖਿਆ। ਫ਼ੇਰ ਯਾਕੂਬ ਨੇ ਲੇਆਹ ਅਤੇ ਉਸਦੇ ਬੱਚਿਆਂ ਨੂੰ ਉਨ੍ਹਾਂ ਦੇ ਪਿਛੇ ਰੱਖਿਆ। ਅਤੇ ਯਾਕੂਬ ਨੇ ਰਾਖੇਲ ਅਤੇ ਯਾਕੂਬ ਨੂੰ ਸਭ ਤੋਂ ਅਖੀਰ ਵਿੱਚ ਰੱਖਿਆ।
3 ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਮ੍ਹਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
4 ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜਫ਼ੀ ਪਾ ਲਈ ਅਤੇ ਉਸਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ।
5 ਏਸਾਓ ਨੇ ਉੱਪਰ ਵੱਲ ਤਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?”ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”
6 ਫ਼ੇਰ ਦੋ ਦਾਸੀਆਂ ਬੱਚਿਆਂ ਸਮੇਤ ਏਸਾਓ ਕੋਲ ਗਈਆਂ। ਉਨ੍ਹਾਂ ਨੇ ਉਸਦੇ ਸਾਮ੍ਹਣੇ ਝੁਕ ਕੇ ਸਿਜਦਾ ਕੀਤਾ।
7 ਲੇਆਹ ਅਤੇ ਉਸਦੇ ਬੱਚੇ ਏਸਾਓ ਕੋਲ ਗਏ ਅਤੇ ਉਸਦੇ ਸਾਮ੍ਹਣੇ ਝੁਕ ਗਏ ਅਤੇ ਫ਼ੇਰ ਰਾਖੇਲ ਅਤੇ ਯੂਸੁਫ਼ ਏਸਾਓ ਕੋਲ ਗਏ ਅਤੇ ਉਸ ਅੱਗੇ ਝੁਕ ਗਏ।
8 ਏਸਾਓ ਨੇ ਆਖਿਆ, “ਇਹ ਸਾਰੇ ਲੋਕ ਕੌਨ ਹਨ ਜਿਨ੍ਹਾਂ ਨੂੰ ਇਥੇ ਆਉਣ ਸਮੇਂ ਦੇਖਿਆ ਸੀ? ਅਤੇ ਇਹ ਸਾਰੇ ਜਾਨਵਰ ਕਾਹਦੇ ਲਈ ਹਨ?”ਯਾਕੂਬ ਨੇ ਜਵਾਬ ਦਿਤਾ, “ਇਹ ਸਾਰੇ ਮੇਰੇ ਵੱਲੋਂ ਤੁਹਾਡੇ ਲਈ ਸੁਗਾਤ ਹਨ ਤਾਂ ਜੋ ਤੁਸੀਂ ਮੈਨੂੰ ਪ੍ਰਵਾਨ ਕਰ ਸਕੋਂ।”
9 ਪਰ ਏਸਾਓ ਨੇ ਆਖਿਆ, “ਭਰਾਵਾ, ਮੇਰੇ ਕੋਲ ਅਪਾਰ ਹੈ। ਜੋ ਤੇਰੇ ਕੋਲ ਹੈ ਉਸਨੂੰ ਰੱਖ।”
10 ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।
11 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।
12 ਫ਼ੇਰ ਏਸਾਓ ਨੇ ਆਖਿਆ, “ਹੁਣ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸਕਦੇ ਹੋਂ। ਮੈਂ ਤੁਹਾਡੇ ਨਾਲ ਜਾਵਾਂਗਾ।”
13 ਪਰ ਯਾਕੂਬ ਨੇ ਉਸਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ।
14 ਇਸ ਲਈ ਤੁਸੀਂ ਅੱਗੇ ਚੱਲੋ। ਮੈਂ ਹੌਲੀ-ਹੌਲੀ ਤੁਹਾਡੇ ਪਿੱਛੇ ਆਵਾਂਗਾ। ਮੈਂ ਆਪਣੇ ਪਸ਼ੂਆਂ ਅਤੇ ਹੋਰ ਜਾਨਵਰਾਂ ਕਾਰਣ ਕਾਫ਼ੀ ਹੌਲੀ ਚੱਲਾਂਗਾ ਤਾਂ ਜੋ ਉਹ ਸੁਰਖਿਅਤ ਰਹਿਣ ਅਤੇ ਮੇਰੇ ਬੱਚੇ ਬਹੁਤ ਜ਼ਿਆਦਾ ਨਾ ਥੱਕ ਜਾਣ। ਮੈਂ ਤੁਹਾਨੂੰ ਸੇਈਰ ਵਿੱਚ ਮਿਲਾਂਗਾ।”
15 ਇਸ ਲਈ ਏਸਾਓ ਨੇ ਆਖਿਆ, “ਤਾਂ ਫ਼ੇਰ ਮੈਂ ਆਪਣੇ ਕੁਝ ਬੰਦੇ ਤੁਹਾਡੀ ਸਹਾਇਤਾ ਲਈ ਛੱਡ ਦਿਆਂਗਾ।”ਪਰ ਯਾਕੂਬ ਨੇ ਆਖਿਆ, “ਇਹ ਤਾਂ ਤੁਹਾਡੀ ਬਹੁਤ ਮਿਹਰਬਾਨੀ ਹੈ। ਪਰ ਇਸਦੀ ਕੋਈ ਲੋੜ ਨਹੀਂ।”
16 ਇਸ ਲਈ ਉਸ ਦਿਨ, ਏਸਾਓ ਨੇ ਆਪਣੇ ਨਗਰ ਵੱਲ ਵਾਪਸ ਆਪਣਾ ਸਫ਼ਰ ਸ਼ੁਰੂ ਕਰ ਦਿੱਤਾ।
17 ਪਰ ਯਾਕੂਬ ਸੁਕੋਥ ਨੂੰ ਚਲਾ ਗਿਆ। ਉਸ ਥਾਂ ਉਸਨੇ ਆਪਣੇ ਰਹਿਣ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੋਟੇ ਬਾੜੇ। ਇਸੇ ਲਈ ਉਸ ਥਾਂ ਦਾ ਨਾਮ ਸੁਕੋਥ ਰੱਖਿਆ ਗਿਆ।
18 ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ।
19 ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ।
20 ਯਾਕੂਬ ਨੇ ਉਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।