Home

ਪੈਦਾਇਸ਼

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50


-Reset+

ਕਾਂਡ 36

1 ਏਸਾਓ (ਅਦੋਮ) ਦੇ ਪਰਿਵਾਰ ਦਾ ਇਤਿਹਾਸ।
2 ਏਸਾਓ ਨੇ ਕਨਾਨ ਦੀ ਧਰਤੀ ਦੀਆਂ ਔਰਤਾਂ ਨਾਲ ਸ਼ਾਦੀ ਕੀਤੀ। ਏਸਾਓ ਦੀਆਂ ਪਤਨੀਆਂ ਸਨ: ਆਦਾਹ, ਜੋ ਹਿੱਤੀ ਏਲੋਨ ਦੀ ਧੀ ਸੀ, ਅਤੇ ਆਹਾਲੀਬਾਮਾਹ, ਜੋ ਹਿੱਤੀ ਸਿਬਓਨ ਦੇ ਪੁੱਤਰ ਅਨਾਹ ਦੀ ਧੀ ਸੀ।
3 ਬਾਸਮਾਥ, ਨਬਾਯੋਥ ਦੀ ਭੈਣ, ਇਸਮਾਏਲ ਦੀ ਧੀ।
4 ਏਸਾਓ ਅਤੇ ਆਦਾਹ ਦਾ ਇੱਕ ਪੁੱਤਰ ਸੀ ਅਲੀਫ਼ਾਜ਼। ਬਾਸਮਥ ਦਾ ਪੁੱਤਰ ਸੀ ਰਊਏਲ।
5 ਅਤੇ ਆਹਾਲੀਬਮਾਹ ਦੇ ਤਿੰਨ ਪੁੱਤਰ ਸਨ: ਯਊਸ਼, ਯਾਲਾਮ ਅਤੇ ਕੋਰਹ। ਇਹ ਏਸਾਓ ਦੇ ਪੁੱਤਰ ਸਨ ਜਿਨ੍ਹਾਂ ਦਾ ਜਨਮ ਕਨਾਨ ਦੀ ਧਰਤੀ ਉੱਤੇ ਹੋਇਆ ਸੀ।
6 ਯਾਕੂਬ ਅਤੇ ਏਸਾਓ ਦੇ ਪਰਿਵਾਰ ਇੰਨੇ ਵਧ ਗਏ ਕਿ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦਾ ਗੁਜ਼ਾਰਾ ਨਹੀਂ ਸੀ ਹੋ ਸਕਦਾ। ਇਸ ਲਈ ਏਸਾਓ ਨੇ ਕਨਾਨ ਛੱਡ ਦਿੱਤਾ ਅਤੇ ਆਪਣੇ ਭਰਾ ਯਾਕੂਬ ਤੋਂ ਦੂਰ ਚਲਾ ਗਿਆ। ਏਸਾਓ ਨੇ ਆਪਣੀਆਂ ਪਤਨੀਆਂ ਆਪਣੇ ਪੁੱਤਰਾਂ-ਧੀਆਂ ਅਤੇ ਆਪਣੇ ਸਾਰੇ ਗੁਲਾਮਾਂ, ਗਊਆਂ ਅਤੇ ਹੋਰ ਪਸ਼ੂਆਂ ਅਤੇ ਆਪਣੀ ਕਨਾਨ ਵਿੱਚ ਜਮ੍ਹਾਂ ਕੀਤੀ ਹਰ ਸ਼ੈਅ ਨਾਲ ਲਈ ਅਤੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚਲਾ ਗਿਆ। (ਏਸਾਓ ਦਾ ਨਾਮ ਅਦੋਮ ਵੀ ਹੈ - ਅਤੇ ਇਹੀ ਸੇਈਰ ਦੇਸ਼ ਦਾ ਦੂਸਰਾ ਨਾਮ ਵੀ ਹੈ।)
7
8
9 ਏਸਾਓ, ਅਦੋਮ ਦੇ ਲੋਕਾਂ ਦਾ ਪਿਤਾਮਾ ਹੈ। ਸੇਈਰ (ਅਦੋਮ) ਦੇ ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਏਸਾਓ ਦੇ ਪਰਿਵਾਰ ਦੇ ਨਾਮ ਇਹ ਹਨ:
10 ਇਹ ਨਾਮ ਏਸਾਓ ਦੇ ਉੱਤਰਾਧਿਕਾਰੀਆਂ ਦੇ ਸਨ: ਏਸਾਓ ਅਤੇ ਆਦਾਹ ਦਾ ਪੁੱਤਰ ਸੀ ਅਲੀਫ਼ਾਜ਼। ਏਸਾਓ ਅਤੇ ਬਾਸਮਥ ਦਾ ਪੁੱਤਰ ਸੀ ਰਊਏਲ।
11 ਅਲੀਫ਼ਾਜ਼ ਦੇ ਪੁੱਤਰ ਸਨ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼।
12 ਏਸਾਓ ਦੇ ਪੁੱਤਰ ਅਲੀਫ਼ਾਜ਼ ਦੀ ਇੱਕ ਤਿਮਨਾ ਨਾਮ ਦੀ ਦਾਸੀ ਸੀ। ਤਿਮਨਾ ਅਤੇ ਅਲੀਫ਼ਾਜ਼ ਦਾ ਪੁੱਤਰ ਅਮਾਲੇਕ ਸੀ। ਇਹ ਏਸਾਓ ਦੀ ਪਤਨੀ ਆਦਾਹ ਦੇ ਉੱਤਰਾਧਿਕਾਰੀ ਸਨ।
13 ਰਊਏਲ ਦੇ ਪੁੱਤਰ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ੍ਹ।
14 ਏਸਾਓ ਦੀ ਹੋਰ ਪਤਨੀ ਅਨਾਹ ਦੀ ਧੀ, ਆਹਾਲੀਬਾਮਾਹ ਸੀ। ਅਨਾਹ ਸਿਬਾਓਨ ਦਾ ਪੁੱਤਰ ਸੀ। ਏਸਾਓ ਅਤੇ ਆਹਾਲੀਬਾਮਾਹ ਦੇ ਬੱਚੇ ਸਨ: ਯਊਸ, ਯਾਲਾਮ ਅਤੇ ਕੋਰਹ।
15 ਇਹ ਉਹ ਪਰਿਵਾਰ-ਸਮੂਹ ਹਨ ਜੋ ਏਸਾਓ (ਅਦੋਮ) ਤੋਂ ਜਨਮੇ ਸਨ:
16 ਕੋਰਹ, ਗਾਤਾਮ ਅਤੇ ਅਮਾਲੇਕ। ਅਦੋਮ ਦੀ ਧਰਤੀ ਵਿੱਚ ਇਹ ਅਲੀਫ਼ਾਜ਼ ਦੇ ਉੱਤਰਾਧਿਕਾਰੀ ਸਨ।
17 ਏਸਾਓ ਦੇ ਪੁੱਤਰ ਰਊਏਲ ਇਨ੍ਹਾਂ ਪਰਿਵਾਰਾਂ ਦਾ ਪੁਰਖਾ ਸੀ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ।
18 ਏਸਾਓ ਦੀ ਪਤਨੀ ਆਹਾਲੀਬਾਮਾਹ, ਅਨਾਹ ਦੀ ਧੀ, ਨੇ ਯਊਸ, ਯਲਾਮ ਅਤੇ ਕੋਰਹ ਨੂੰ ਜਨਮ ਦਿੱਤਾ। ਇਹ ਤਿੰਨੇ ਆਦਮੀ ਆਪਣੇ ਪਰਿਵਾਰਾਂ ਦੇ ਪਿਤਾਮਾ ਸਨ।
19 ਇਹ ਸਾਰੇ ਆਦਮੀ ਏਸਾਓ (ਅਦੋਮ) ਤੋਂ ਪੈਦਾ ਹੋਏ ਪਰਿਵਾਰਕ ਆਗੂ ਸਨ।
20 ਏਸਾਓ ਤੋਂ ਪਹਿਲਾਂ ਅਦੋਮ ਵਿੱਚ ਇੱਕ ਹੋਰੀ ਆਦਮੀ ਸੇਈਰ ਵਿੱਚ ਰਹਿੰਦਾ ਸੀ। ਸੇਈਰ ਦੇ ਪੁੱਤਰ ਇਹ ਸਨ:
21 ਦਿਸ਼ੋਨ, ਏਸਰ, ਦੀਸ਼ਾਨ। ਇਹ ਸਾਰੇ ਪੁੱਤਰ ਅਦੋਮ ਦੀ ਧਰਤੀ ਵਿੱਚ ਸੇਈਰ ਤੋਂ ਹੋਰੀ ਪਰਿਵਾਰਾਂ ਦੇ ਆਗੂ ਸਨ।
22 ਲੋਟਾਨ ਹੋਰੀ ਅਤੇ ਹੇਮਾਮ ਦਾ ਪਿਤਾ ਸੀ। (ਤਿਮਨਾ ਲੋਟਾਨ ਦੀ ਭੈਣ ਸੀ।)
23 ਸੋਬਾਨ ਅਲਵਾਨ, ਮਾਨਹਥ, ਏਬਾਲ ਸ਼ਫ਼ੋ ਅਤੇ ਓਨਾਮ ਦਾ ਪਿਤਾ ਸੀ।
24 ਸਿਬਓਨ ਦੇ ਦੋ ਪੁੱਤਰ ਸਨ ਅਯਾਹ ਅਤੇ ਅਨਾਹ। (ਅਨਾਹ ਉਹ ਆਦਮੀ ਹੈ ਜਿਸਨੇ ਪਹਾੜਾਂ ਵਿੱਚ ਗਰਮ ਪਾਣੀ ਦੇ ਚਸ਼ਮਿਆਂ ਦੀ ਖੋਜ਼ ਕੀਤੀ ਸੀ, ਜਦੋਂ ਉਹ ਆਪਣੇ ਪਿਤਾ ਦੇ ਗਧਿਆਂ ਦੀ ਦੇਖ-ਭਾਲ ਕਰ ਰਿਰਾ ਸੀ।)
25 ਦਿਸ਼ੋਨ ਅਨਾਹ ਦਾ ਪੁੱਤਰ ਸੀ, ਅਤੇ ਆਹਾਲੀਬਾਮਾਹ ਅਨਾਹ ਦੀ ਧੀ ਸੀ।
26 ਦੀਸ਼ਾਨ ਦੇ ਪੁੱਤਰ ਸਨ: ਹਮਦਾਨ, ਅਸੁਬਾਨ, ਯਿਤਰਾਨ ਅਤੇ ਕਰਾਨ।
27 ਏਸਰੇ ਦੇ ਪੁੱਤਰ ਸਨ: ਬਿਲਹਾਨ, ਜ਼ਾਵਾਨ ਅਤੇ ਅਕਾਨ।
28 ਦੀਸ਼ਾਨ ਦੇ ਪੁੱਤਰ ਸਨ: ਊਸ ਅਤੇ ਅਰਾਨ।
29 ਹੋਰੀ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਲੋਟਾਨ, ਸੋਬਾਲ, ਸਿਬਓਨ, ਅਨਾਹ,
30 ਦਿਸ਼ੋਨ, ਏਸਰ ਅਤੇ ਦੀਸ਼ਾਨ। ਇਹ ਆਦਮੀ ਆਪਣੇ ਪਰਿਵਾਰਾਂ ਦੇ ਹੋਰੀ ਆਗੂ ਸਨ ਜਿਹੜੇ ਸੇਈਰ (ਅਦੋਮ) ਦੇਸ਼ ਵਿੱਚ ਰਹਿੰਦੇ ਸਨ।
31 ਉਸ ਸਮੇਂ, ਅਦੋਮ ਵਿੱਚ ਕਈ ਰਾਜੇ ਸਨ। ਅਦੋਮ ਵਿੱਚ ਇਸਰਾਏਲ ਤੋਂ ਬਹੁਤ ਪਹਿਲਾਂ ਰਾਜੇ ਸਨ।
32 ਬਓਰ ਦਾ ਪੁੱਤਰ ਬਲਾ ਉਹ ਰਾਜਾ ਸੀ ਜਿਹੜਾ ਅਦੋਮ ਵਿੱਚ ਰਾਜ ਕਰਦਾ ਸੀ। ਉਹ ਦਿਨਹਾਬਾਹ ਸ਼ਹਿਰ ਉੱਤੇ ਰਾਜ ਕਰਦਾ ਸੀ।
33 ਜਦੋਂ ਬਲਾ ਮਰਿਆ, ਯੋਬਾਬ ਰਾਜਾ ਬਣ ਗਿਆ। ਯੋਬਾਬ ਜ਼ਰਹ ਦਾ ਪੁੱਤਰ ਸੀ। ਉਸਨੇ ਬਸਰੇ ਦੇ ਸ਼ਹਿਰ ਵਿੱਚ ਸ਼ਾਸਨ ਕੀਤਾ।
34 ਜਦੋਂ ਯੋਬਾਬ ਮਰਿਆ, ਹੁਸਾਮ ਰਾਜਾ ਬਣ ਗਿਆ। ਹੁਸਾਮ ਤੇਮਾਨੀ ਲੋਕਾਂ ਦੀ ਧਰਤੀ ਵਿੱਚੋਂ ਸੀ।
35 ਹੁਸਾਮ ਦੀ ਮੌਤ ਤੋਂ ਬਾਦ, ਹਦਦ ਰਾਜਾ ਬਣ ਗਿਆ। ਹਦਦ ਬਦਦ ਦਾ ਪੁੱਤਰ ਸੀ। (ਹਦਦ ਉਹ ਆਦਮੀ ਸੀ ਜਿਸਨੇ ਮੋਆਬ ਦੇ ਦੇਸ਼ ਮਿਦਯਾਨ ਨੂੰ ਹਰਾਇਆ ਸੀ।) ਹਦਦ ਅਵੀਤ ਨਗਰ ਤੋਂ ਸੀ।
36 ਜਦੋਂ ਹਦਦ ਮਰਿਆ ਤਾਂ ਸਮਲਾਹ ਨੇ ਉਸ ਦੇਸ਼ ਉੱਤੇ ਰਾਜ ਕੀਤਾ। ਸਮਲਾਹ ਮਸਰੇਕਾਹ ਦਾ ਰਹਿਣ ਵਾਲਾ ਸੀ।
37 ਜਦੋਂ ਸਮਲਾਹ ਮਰਿਆ ਤਾਂ ਸਾਊਲ ਨੇ ਉਸ ਇਲਾਕੇ ਉੱਤੇ ਰਾਜ ਕੀਤਾ। ਸਾਊਲ ਫ਼ਰਾਤ ਨਦੀ ਉੱਤੇ ਵਸੇ ਰਹੋਬੋਥ ਦਾ ਰਹਿਣ ਵਾਲਾ ਸੀ।
38 ਜਦੋਂ ਸਾਊਲ ਮਰਿਆ, ਤਾਂ ਉਸ ਦੇਸ਼ ਉੱਤੇ ਬਆਲ ਹਾਨਾਨ ਨੇ ਰਾਜ ਕੀਤਾ। ਬਆਲ ਹਾਨਾਨ ਅਕਬੋਰ ਦਾ ਪੁੱਤਰ ਸੀ।
39 ਜਦੋਂ ਬਆਲ ਹਨਾਨ, ਅਕਬੋਰ ਦਾ ਪੁੱਤਰ ਮਰਿਆ, ਹਦਰ ਰਾਜਾ ਬਣ ਗਿਆ। ਹਦਦ ਪਾਊ ਨਗਰ ਤੋਂ ਸੀ। ਹਦਦ ਦੀ ਪਤਨੀ ਦਾ ਨਾਮ ਮਹੇਟਬਏਲ ਸੀ ਜੋ ਮਟਰੇਦ ਦੀ ਧੀ ਸੀ। ਮੇਜ਼ਾਹਾਬ ਮਟਰੇਦ ਦਾ ਪਿਤਾ ਸੀ।
40 ਏਸਾਓ ਇਨ੍ਹਾਂ ਅਦੋਮੀ ਪਰਿਵਾਰਾਂ ਦਾ ਪਿਤਾਮਾ ਸੀ:
41
42
43