Home

ਖ਼ਰੋਜ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40


-Reset+

ਕਾਂਡ 30

1 ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।
2 ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ - ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।
3 ਜਗਵੇਦੀ ਦੇ ਉੱਪਰ ਪਾਸੇ ਅਤੇ ਇਸਦੇ ਸਾਰੇ ਪਾਸਿਆਂ ਉੱਪਰ ਸ਼ੁਧ ਸੋਨਾ ਚੜਾਉ। ਅਤੇ ਜਗਵੇਦੀ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਉ।
4 ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।
5 ਚੋਬਾਂ ਵੀ ਸ਼ਿੱਟੀਮ ਦੀ ਲੱਕੜ ਦੀਆਂ ਬਣਾਉ। ਚੋਬਾਂ ਉੱਪਰ ਸੋਨਾ ਚੜਾਉ।
6 ਜਗਵੇਦੀ ਨੂੰ ਖਾਸ ਪਰਦੇ ਦੇ ਸਾਮ੍ਹਣੇ ਰਖੋ। ਇਸ ਪਰਦੇ ਦੇ ਪਿਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਮ੍ਹਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿਥੇ ਮੈਂ ਤੁਹਾਨੂੰ ਮਿਲਾਂਗਾ।
7 “ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।
8 ਸ਼ਾਮ ਵੇਲੇ ਇੱਕ ਵਾਰ ਫ਼ੇਰ, ਉਸਨੂੰ ਧੂਫ਼ ਧੁਖਾਉਣੀ ਚਾਹੀਦੀ ਹੈ। ਇਹ ਉਹ ਸਮਾਂ ਹੈ ਜਦੋਂ ਉਹ ਸ਼ਾਮ ਵੇਲੇ ਦੀਵਿਆਂ ਦੀ ਜਾਂਚ ਕਰੇਗਾ। ਇਸ ਤਰ੍ਹਾਂ, ਉਹ ਧੂਫ਼ ਯਹੋਵਾਹ ਦੇ ਸਾਮ੍ਹਣੇ ਤੁਹਾਡੀ ਸਾਰੀ ਪੀੜੀ ਤੀਕ ਧੁਖਦੀ ਰਹੇਗੀ।
9 ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ਼ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।
10 “ਸਾਲ ਵਿੱਚ ਇੱਕ ਵਾਰੀ, ਹਾਰੂਨ ਨੂੰ ਯਹੋਵਾਹ ਅੱਗੇ ਖਾਸ ਬਲੀ ਚੜਾਉਣੀ ਚਾਹੀਦੀ ਹੈ। ਉਸਨੂੰ ਕਫ਼ਾਰੇ ਦੇ ਦਿਨ ਦੀ ਪਾਪ ਦੀ ਭੇਟ ਦਾ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਪਾਉਣਾ ਚਾਹੀਦਾ। ਇਸ ਤਰ੍ਹਾਂ ਸਾਲ ‘ਚ ਇੱਕ ਵਾਰੀ ਹਾਰੂਨ ਤੁਹਾਡੀਆਂ ਉੱਤੇ ਸਾਰੀਆਂ ਪੀੜੀਆਂ ਲਈ ਜਗਵੇਦੀ ਲਈ ਪਰਾਸਚਿਤ ਕਰੇਗਾ ਕਿਉਂਕਿ ਇਹ ਜਗਵੇਦੀ ਯਹੋਵਾਹ ਲਈ ਅੱਤ ਪਵਿੱਤਰ ਹੈ।”
11 ਯਹੋਆਹ ਨੇ ਮੂਸਾ ਨੂੰ ਆਖਿਆ,
12 “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ।
13 ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20ਗਿਰਾਫ਼ ਦਾ ਹੈ।) ਇਹ ਅਧਾ ਸ਼ੈਕਲ ਯਹੋਵਾਹ ਲਈ ਭੇਟ ਹੈ।
14 ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ।
15 ਅਮੀਰ ਆਦਮੀਆਂ ਨੂੰ ਅਧੇ ਸ਼ੈਕਲ ਤੋਂ ਵਧ ਨਹੀਂ ਦੇਣਾ ਚਾਹੀਦਾ ਅਤੇ ਗਰੀਬ ਲੋਕਾਂ ਨੂੰ ਅਧੇ ਸ਼ੈਕਲ ਤੋਂ ਘੱਟ ਨਹੀਂ ਦੇਣਾ ਚਾਹੀਦਾ। ਸਾਰੇ ਲੋਕ ਯਹੋਵਾਹ ਨੂੰ ਇੱਕੋ ਜਿਹੀ ਭੇਟ ਦੇਣਗੇ। ਇਹ ਭੇਟ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।
16 ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕਠਾ ਕਰੋ ਅਤੇ ਇਸਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।”
17 ਯਹੋਵਾਹ ਨੇ ਮੂਸਾ ਨੂੰ ਆਖਿਆ,
18 “ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸਨੂੰ ਪਿੱਤਲ ਦੀ ਚੌਕੀ ਉੱਤੇ ਰਖੋ। ਤੁਸੀਂ ਇਸਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿਚਕਾਰ ਰਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।
19 ਹਾਰੂਨ ਅਤੇ ਉਸਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।
20 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ ਜਾਂ ਜਗਵੇਦੀ ਦੇ ਨਜ਼ਦੀਕ ਆਉਣ ਉਨ੍ਹਾਂ ਨੂੰ ਪਾਣੀ ਨਾਲ ਹੱਥ ਪੈਰ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਉਹ ਮਰਨਗੇ ਨਹੀਂ।
21 ਅਤੇ ਉਹ ਆਪਣੇ ਹੱਥ ਅਤੇ ਆਪਣੇ ਪੈਰ ਜ਼ਰੂਰ ਧੋਣ ਤਾਂ ਜੋ ਉਹ ਮਰਨ ਨਾ। ਇਹ ਇੱਕ ਅਜਿਹਾ ਨੇਮ ਹੋਵੇਗਾ ਜਿਹੜਾ ਹਾਰੂਨ ਅਤੇ ਉਸਦੇ ਲੋਕਾਂ ਲਈ ਹਮੇਸ਼ਾ ਜਾਰੀ ਰਹੇਗ਼ਾ। ਇਹ ਬਿਧੀ ਹਾਰੂਨ ਦੇ ਉਨ੍ਹਾਂ ਸਮੂਹ ਲੋਕਾਂ ਲਈ ਜਾਰੀ ਰਹੇਗੀ ਜਿਹੜੇ ਭਵਿਖ ਵਿੱਚ ਜਿਉਣਗੇ।”
22 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
23 “ਵਧੀਆ ਤੋਂ ਵਧੀਆ ਮਸਾਲੇ ਤਲਾਸ਼ ਕਰੋ, 12 ਪੌਂਡ ਪਤਲਾ ਮੁਰ ਲਵੀਂ, ਉਸਤੋਂ (ਅਰਥਾਤ 6 ਪੌਂਡ) ਅੱਧੀ ਸੁਗੰਧਤ ਦਾਰਚੀਨੀ, ਅਤੇ 6 ਪੌਂਡ ਸੁਗੰਧ ਵਾਲਾ ਕੁਸ਼ਾ,
24 ਅਤੇ
12 ਪੌਂਡ ਕੇਸ਼ੀਆ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰੀ ਨਾਪ ਤੋਂਲ ਦੇ ਅਨੁਸਾਰ ਲਵੀਂ। ਇੱਕ ਗੈਲਣ ਜੈਤੂਨ ਦਾ ਤੇਲ ਵੀ ਲਵੀਂ।
25 “ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾਕੇ ਅਤਰ ਬਨਾਉਣ ਵਾਲੇ ਮਾਹਰ ਦੀ ਕੁਸ਼ਲਤਾ ਅਨੁਸਾਰ ਖਾਸ ਕਿਸਮ ਦਾ ਸੁਗੰਧਤ ਮਸਹ ਵਾਲਾ ਤੇਲ ਬਣਾ ਲਵੀਂ।
26 ਇਸ ਤੇਲ ਨੂੰ ਮੰਡਲੀ ਵਾਲੇ ਤੰਬੂ ਅਤੇ ਇਕਰਾਰਨਾਮੇ ਵਾਲੇ ਸੰਦੂਕ ਉੱਪਰ ਮਸਹ ਕਰ ਦੇਵੀਂ। ਇਸਤੋਂ ਪਤਾ ਚੱਲੇਗਾ ਕਿ ਇਨ੍ਹਾਂ ਚੀਜ਼ਾਂ ਦਾ ਖਾਸ ਮਨੋਰਥ ਹੈ।
27 ਮੇਜ ਉੱਤੇ ਅਤੇ ਮੇਜ ਉੱਤੇ ਪਈਆਂ ਸਾਰੀਆਂ ਪਲੇਟਾਂ ਉੱਤੇ ਵੀ ਅਤੇ ਦੀਵੇ ਉੱਤੇ ਅਤੇ ਇਸਦੇ ਉੱਪਰ ਸਾਰੇ ਰਖੇ ਸਮਾਨ ਉੱਤੇ ਅਤੇ ਧੂਫ਼ ਦੀ ਜਗਵੇਦੀ ਉੱਤੇ ਵੀ ਤੇਲ ਮਸਹ ਕਰਨਾ।
28 ਇਹ ਤੇਲ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਪਰ ਅਤੇ ਉਸ ਜਗਵੇਦੀ ਦੀ ਹਰ ਸ਼ੈਅ ਉੱਪਰ ਅਤੇ ਤਸਲੇ ਅਤੇ ਤਸਲੇ ਹੇਠਲੀ ਚੌਂਕੀ ਉੱਪਰ ਵੀ ਮਸਹ ਕਰਨਾ।
29 ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਵਿੱਤਰ ਬਣਾ ਦਿਉਂਗੇ। ਇਹ ਯਹੋਵਾਹ ਲਈ ਬਹੁਤ ਖਾਸ ਹੋਣਗੀਆਂ। ਕੋਈ ਵੀ ਚੀਜ਼ ਜੋ ਇਨ੍ਹਾਂ ਚੀਜ਼ਾਂ ਨੂੰ ਛੂਹੇਗੀ ਪਵਿੱਤਰ ਹੋ ਜਾਵੇਗੀ।
30 “ਹਾਰੂਨ ਅਤੇ ਉਸਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸਕਦੇ ਹਨ।
31 ਇਸਰਾਏਲ ਦੇ ਲੋਕਾਂ ਨੂੰ ਆਖਣਾ ਕਿ ਮਸਹ ਵਾਲਾ ਤੇਲ ਪਵਿਤਰ ਹੈ - ਇਸਨੂੰ ਹਮੇਸ਼ਾ ਸਿਰਫ਼ ਮੇਰੇ ਲਈ ਹੀ ਇਸਤੇਮਾਲ ਕੀਤਾ ਜਾਵੇ।
32 ਕਿਸੇ ਨੂੰ ਵੀ ਇਸ ਤੇਲ ਨੂੰ ਆਮ ਸੁਗੰਧ ਦੇ ਤੌਰ ਤੇ ਨਹੀਂ ਵਰਤਣਾ ਚਾਹੀਦਾ। ਇਸ ਖਾਸ ਤੇਲ ਵਾਂਗ ਕਿਸੇ ਵੀ ਸੁਗੰਧੀ ਨੂੰ ਨਹੀਂ ਬਨਾਉਣ। ਇਹ ਤੇਲ ਪਵਿੱਤਰ ਹੈ, ਅਤੇ ਇਹ ਤੁਹਾਡੇ ਲਈ ਬਹੁਤ ਖਾਸ ਹੋਣਾ ਚਾਹੀਦਾ ਹੈ।
33 ਜੇ ਕੋਈ ਇਸ ਪਵਿੱਤਰ ਤੇਲ ਵਾਂਗ ਕੋਈ ਸੁਗੰਧੀ ਬਣਾਉਂਦਾ ਹੈ, ਅਤੇ ਜੇ ਉਹ ਇਸਨੂੰ ਕਿਸੇ ਵਿਦੇਸ਼ੀ ਨੂੰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦਿੱਤਾ ਜਾਵੇ।”
34 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।
35 ਸੁਗੰਧਤ ਧੂਫ਼ ਬਨਾਉਣ ਲਈ ਇਨ੍ਹਾਂ ਨੂੰ ਮਿਲਾਉ। ਇਹ ਕੰਮ ਉਸੇ ਤਰ੍ਹਾਂ ਕਰੋ ਜਿਵੇਂ ਸੁਗੰਧੀ ਬਨਾਉਣ ਵਾਲਾ ਕਰਦਾ ਹੈ। ਇਸ ਧੂਫ਼ ਵਿੱਚ ਲੂਣ ਵੀ ਰਲਾਉ। ਇਹ ਇਸਨੂੰ ਸ਼ੁਧ ਅਤੇ ਖਾਸ ਬਣਾ ਦੇਵੇਗਾ।
36 ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਮ੍ਹਣੇ ਰੱਖ ਦਿਉ, ਜਿਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।
37 ਤੁਹਾਨੂੰ ਇਹ ਧੂਫ਼ ਯਹੋਵਾਹ ਲਈ ਇਸ ਖਾਸ ਢੰਗ ਨਾਲ ਹੀ ਵਰਤਣੀ ਚਾਹੀਦੀ ਹੈ। ਤੁਸੀਂ ਇਸ ਧੂਫ਼ ਨੂੰ ਖਾਸ ਢੰਗ ਨਾਲ ਬਣਾਓਂਗੇ। ਕਿਸੇ ਹੋਰ ਧੂਫ਼ ਨੂੰ ਇਸ ਢੰਗ ਨਾਲ ਨਹੀਂ ਬਨਾਉਣਾ।
38 ਹੋ ਸਕਦਾ ਹੈ ਕਿ ਕੋਈ ਬੰਦਾ ਇਸ ਧੂਫ਼ ਨੂੰ ਆਪਣੇ ਲਈ ਬਨਾਉਣਾ ਚਾਹੇ ਤਾਂ ਜੋ ਉਹ ਇਸਦੀ ਸੁਗੰਧ ਮਾਣ ਸਕੇ। ਪਰ ਜੇ ਉਹ ਅਜਿਹਾ ਕਰਦਾ ਹੈ ਤਾਂ ਉਸਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।”