Home

੨ ਤਵਾਰੀਖ਼

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36


-Reset+

ਕਾਂਡ 9

1 ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਟੋਲਾ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈਕੇ ਆਈ ਸੀ ਉਸਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸਦੇ ਮਨ ਤੇ ਸਨ।
2 ਸੁਲੇਮਾਨ ਨੇ ਉਸਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ 'ਚ ਔਖ ਨਾ ਆਈ।
3 ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸਨੇ ਬਣਾਇਆ ਸੀ,
4 ਉਸਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸਨੇ ਇਹ ਵੀ ਵੇਖਿਆ ਕਿ ਉਸਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸਨੇ ਪਰਮੇਸੁਰ ਦੇ ਮੰਦਰ ਵੱਲ ਉਸਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।
5 ਤਦ ਉਸਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, "ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁਧ੍ਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।
6 ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਁ ਨਹੀਂ ਡਿਠ੍ਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਸੀ। ਪਤਾ ਹੈ ਦਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।
7 ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ 'ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ 'ਚ ਬੜੇ ਕਿਸਮਤ ਵਾਲੇ ਹਨ।
8 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।"
9 ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ।
10 ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚਂਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ।
11 ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚਂਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸਨੇ ਸਂਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚਂਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚਂਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।
12 ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸਨੂੰ ਮੂੰਹ ਮਂਗੀ ਸ਼ੈਅ ਦਿੱਤੀ। ਉਸਨੇ ਸ਼ਬਾ ਦੀ ਰਾਣੀ ਜੋ ਸ਼ੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵਧ ਪਾਤਸ਼ਾਹ ਨੇ ਉਸਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚਲੇ ਗਏ।
13 ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।
14 ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈਕੇ ਆਉਂਦੇ ਸਨ।
15 ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।
16 ਉਸਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ "ਲਬਾਨੋਨ ਦੇ ਜੰਗਲ ਦੇ ਮਹਿਲ" ਵਿੱਚ ਰੱਖਿਆ।"
17 ਪਾਤਸ਼ਾਹ ਨੇ ਹਾਬੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮਢ਼ਵਾਇਆ।
18 ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬ੍ਬਰ ਸ਼ੇਰਾਂ ਦੇ ਬੁੱਤ ਬਣੇ ਸਨ।
19 ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬਬ੍ਬਰ ਸ਼ੇਰ ਖੜੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ।
20 ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਵਨ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸਦੇ ਸਮੇਂ ਵਿੱਚ ਕੋਈ ਵਡ੍ਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।
21 ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਬੀ ਦੰਦ, ਬਾਂਦਰ ਅਤੇ ਮੋਰ ਉਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।
22 ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਕੋਲੋਂ ਧਨ ਅਤੇ ਬੁਧ੍ਧੀ ਵਿੱਚ ਅਮੀਰ ਸੀ।
23 ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁਧ੍ਧੀ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।
24 ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖਚ੍ਚਰਾਂ ਆਦਿ ਲਿਆਉਂਦੇ।
25 ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4 ,000 ਤਬੇਲੇ ਸਨ ਅਤੇ ਉਸ ਕੋਲ 12,000 ਰਬਵਾਨ ਸਨ। ਉਸਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।
26 ਸ੍ਸੁਲੇਮਾਨ ਉਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹਦ੍ਦ ਤੀਕ ਜਾਂਦਾ ਸੀ ਉਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ।
27 ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿਚਲੇ ਗੁਲ੍ਲਰ ਦੇ ਰੁੱਖਾਂ ਜਿੰਨੀ ਵਧੇਰੇ ਹੋਵੇ।
28 ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
29 ਸੁਲੇਮਾਨ ਦੇ ਬਾਕੀ ਕੰਮ ਜੋ ਉਸਨੇ ਕੀਤੇ ਸਨ ਉਹ ਨਾਬਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਪੈਗੰਬਰ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਪੈਗੰਬਰ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।
30 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।
31 ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਵਾ ਕਰ ਗਿਆ। ਤਾਂ ਲੋਕਾਂ ਨੇ ਉਸਨੂੰ ਉਸਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਬਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।