Home

ਹਿਜ਼ ਕੀ ਐਲ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48


-Reset+

ਕਾਂਡ 14

1 ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ।
2 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸਨੇ ਆਖਿਆ,
3 "ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!
4 ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋੋਕਾਂ ਨੂੰ ਇਹ ਗੱਲਾਂ ਜ਼ਰੂਰ ਦਸ੍ਸੇਁ। 'ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸਨੂੰ ਜਵਾਬ ਦੇਵਾਂਗਾ ਭਾਵੇਂ ਉਸਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ।
5 ਕਿਉਂ ਕਿ ਮੈਂ ਉਨ੍ਹਾਂ ਦੇ ਦਿਲਾਂ ਨੂੰ ਛੁਹਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ, ਭਾਵੇਂ ਉਨ੍ਹਾਂ ਨੇ ਮੈਨੂੰ ਬੁੱਤਾਂ ਕਾਰਣ ਛੱਡ ਦਿੱਤਾ ਹੈ।'
6 "ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਇਹ ਗੱਲਾਂ ਦੱਸ। ਉਨ੍ਹਾਂ ਨੂੰ ਦੱਸ, 'ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਵਾਪਸ ਆ ਜਾਓ ਮੇਰੇ ਵੱਲ ਅਤੇ ਆਪਣੇ ਬੁੱਤਾਂ ਨੂੰ ਛੱਡ ਦਿਓ। ਉਨ੍ਹਾਂ ਭਿਆਨਕ ਝੂਠੇ ਦੇਵਤਿਆਂ ਤੋਂ ਮੂੰਹ ਮੋੜ ਲਵੋ।
7 ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸਨੂੰ ਜਵਾਬ ਦਿਆਂਗਾ। ਮੈਂ ਉਸਨੂੰ ਜਵਾਬ ਦਿਆਂਗਾ ਭਾਵੇਂ ਉਸਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:
8 ਮੈਂ ਉਸ ਬੰਦੇ ਦੇ ਖਿਲਾਫ਼ ਹੋ ਜਾਵਾਂਗਾ। ਮੈਂ ਉਸਨੂੰ ਬਰਬਾਦ ਕਰ ਦਿਆਂਗਾ। ਉਹ ਹੋਰਨਾਂ ਲੋਕਾਂ ਲਈ ਇੱਕ ਮਿਸਾਲ ਹੋਵੇਗਾ। ਲੋਕ ਉਸ ਉੱਤੇ ਹਸ੍ਸਣਗੇ। ਮੈਂ ਉਸਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!
9 ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।
10 ਇਸ ਲਈ ਦੋਵੇਂ ਜਣੇ, ਜਿਹੜਾ ਬੰਦਾ ਸਲਾਹ ਮੰਗਣ ਆਇਆ ਅਤੇ ਉਹ ਨਬੀ ਜਿਸਨੇ ਜਵਾਬ ਦਿੱਤਾ, ਇੱਕੋ ਜਿਹੀ ਸਜ਼ਾ ਪਾਉਣਗੇ।
11 ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।"' ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
12 ਫਿਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਉਸ ਉੱਤੇ ਉਸ ਨੇ ਆਖਿਆ,
13 "ਆਦਮੀ ਦੇ ਪੁੱਤਰ, 'ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ।
14 ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓਥੇ ਨੂਹ, ਦਾਨੀੇਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।" ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
15 ਪਰਮੇਸ਼ੁਰ ਨੇ ਆਖਿਆ, "ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ।
16 ਜੇ ਨੂਹ, ਦਾਨੀੇਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸਹੁੰ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿਂਦਗੀਆਂ ਨਹੀਂ ਬਚਾ ਸਕਦੇ ਸਨ - ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇੇਗਾ!" ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
17 ਪਰਮੇਸ਼ੁਰ ਨੇ ਆਖਿਆ, "ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ - ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ।
18 ਜੇ ਨੂਹ, ਦਾਨੀੇਲ ਅਤੇ ਅੱਯੂਬ ਓਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸਕਦੇ - ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!" ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
19 ਪਰਮੇਸ਼ੁਰ ਨੇ ਆਖਿਆ, "ਹੋ ਸਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ।
20 ਜੇ ਨੂਹ, ਦਾਨੀੇਲ ਅਤੇ ਅੱਯੂਬ ਓਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿਂਦਗੀਆਂ ਨਹੀਂ ਬਚਾ ਸਕਦੇ - ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!" ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
21 ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, "ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!
22 ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ।
23 ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।" ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।